ਗੁਰੂ ਗ੍ਰੰਥ ਸਾਹਿਬ 65 · Siree Raag · Guru Amar Daas Ji
1ਸਤਿਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਕੀ ਕੀਮ ਨ ਪਾਈ ॥
2ਪ੍ਰਭੁ ਸਖਾ ਹਰਿ ਜੀਉ ਮੇਰਾ ਅੰਤੇ ਹੋਇ ਸਖਾਈ ॥੩॥
3ਪੇਈਅੜੈ ਜਗਜੀਵਨੁ ਦਾਤਾ ਮਨਮੁਖਿ ਪਤਿ ਗਵਾਈ ॥
4ਬਿਨੁ ਸਤਿਗੁਰ ਕੋ ਮਗੁ ਨ ਜਾਣੈ ਅੰਧੇ ਠਉਰ ਨ ਕਾਈ ॥
5ਹਰਿ ਸੁਖਦਾਤਾ ਮਨਿ ਨਹੀ ਵਸਿਆ ਅੰਤਿ ਗਇਆ ਪਛੁਤਾਈ ॥੪॥
6ਪੇਈਅੜੈ ਜਗਜੀਵਨੁ ਦਾਤਾ ਗੁਰਮਤਿ ਮੰਨਿ ਵਸਾਇਆ ॥
7ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਹਉਮੈ ਮੋਹੁ ਚੁਕਾਇਆ ॥
8ਜਿਸੁ ਸਿਉ ਰਾਤਾ ਤੈਸੋ ਹੋਵੈ ਸਚੇ ਸਚਿ ਸਮਾਇਆ ॥੫॥
9ਆਪੇ ਨਦਰਿ ਕਰੇ ਭਾਉ ਲਾਏ ਗੁਰ ਸਬਦੀ ਬੀਚਾਰਿ ॥
10ਸਤਿਗੁਰੁ ਸੇਵਿਐ ਸਹਜੁ ਊਪਜੈ ਹਉਮੈ ਤ੍ਰਿਸਨਾ ਮਾਰਿ ॥
11ਹਰਿ ਗੁਣਦਾਤਾ ਸਦ ਮਨਿ ਵਸੈ ਸਚੁ ਰਖਿਆ ਉਰ ਧਾਰਿ ॥੬॥
12ਪ੍ਰਭੁ ਮੇਰਾ ਸਦਾ ਨਿਰਮਲਾ ਮਨਿ ਨਿਰਮਲਿ ਪਾਇਆ ਜਾਇ ॥
13ਨਾਮੁ ਨਿਧਾਨੁ ਹਰਿ ਮਨਿ ਵਸੈ ਹਉਮੈ ਦੁਖੁ ਸਭੁ ਜਾਇ ॥
14ਸਤਿਗੁਰਿ ਸਬਦੁ ਸੁਣਾਇਆ ਹਉ ਸਦ ਬਲਿਹਾਰੈ ਜਾਉ ॥੭॥
15ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥
16ਹਰਿ ਜੀਉ ਭਗਤਿ ਵਛਲੁ ਸੁਖਦਾਤਾ ਕਰਿ ਕਿਰਪਾ ਮੰਨਿ ਵਸਾਈ ॥
17ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੮॥੧॥੧੮॥
18ਸਿਰੀਰਾਗੁ ਮਹਲਾ ੩ ॥
19ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥
20ਜਿ ਸਤਿਗੁਰੁ ਸੇਵਨਿ ਸੇ ਉਬਰੇ ਹਰਿ ਸੇਤੀ ਲਿਵ ਲਾਇ ॥੧॥
21ਮਨ ਰੇ ਗੁਰਮੁਖਿ ਨਾਮੁ ਧਿਆਇ ॥
22ਧੁਰਿ ਪੂਰਬਿ ਕਰਤੈ ਲਿਖਿਆ ਤਿਨਾ ਗੁਰਮਤਿ ਨਾਮਿ ਸਮਾਇ ॥੧॥ ਰਹਾਉ ॥
23ਵਿਣੁ ਸਤਿਗੁਰ ਪਰਤੀਤਿ ਨ ਆਵਈ ਨਾਮਿ ਨ ਲਾਗੋ ਭਾਉ ॥
24ਸੁਪਨੈ ਸੁਖੁ ਨ ਪਾਵਈ ਦੁਖ ਮਹਿ ਸਵੈ ਸਮਾਇ ॥੨॥
25ਜੇ ਹਰਿ ਹਰਿ ਕੀਚੈ ਬਹੁਤੁ ਲੋਚੀਐ ਕਿਰਤੁ ਨ ਮੇਟਿਆ ਜਾਇ ॥
26ਹਰਿ ਕਾ ਭਾਣਾ ਭਗਤੀ ਮੰਨਿਆ ਸੇ ਭਗਤ ਪਏ ਦਰਿ ਥਾਇ ॥੩॥
27ਗੁਰੁ ਸਬਦੁ ਦਿੜਾਵੈ ਰੰਗ ਸਿਉ ਬਿਨੁ ਕਿਰਪਾ ਲਇਆ ਨ ਜਾਇ ॥
28ਜੇ ਸਉ ਅੰਮ੍ਰਿਤੁ ਨੀਰੀਐ ਭੀ ਬਿਖੁ ਫਲੁ ਲਾਗੈ ਧਾਇ ॥੪॥
29ਸੇ ਜਨ ਸਚੇ ਨਿਰਮਲੇ ਜਿਨ ਸਤਿਗੁਰ ਨਾਲਿ ਪਿਆਰੁ ॥
30ਸਤਿਗੁਰ ਕਾ ਭਾਣਾ ਕਮਾਵਦੇ ਬਿਖੁ ਹਉਮੈ ਤਜਿ ਵਿਕਾਰੁ ॥੫॥
31ਮਨਹਠਿ ਕਿਤੈ ਉਪਾਇ ਨ ਛੂਟੀਐ ਸਿਮ੍ਰਿਤਿ ਸਾਸਤ੍ਰ ਸੋਧਹੁ ਜਾਇ ॥
32ਮਿਲਿ ਸੰਗਤਿ ਸਾਧੂ ਉਬਰੇ ਗੁਰ ਕਾ ਸਬਦੁ ਕਮਾਇ ॥੬॥
33ਹਰਿ ਕਾ ਨਾਮੁ ਨਿਧਾਨੁ ਹੈ ਜਿਸੁ ਅੰਤੁ ਨ ਪਾਰਾਵਾਰੁ ॥
34ਗੁਰਮੁਖਿ ਸੇਈ ਸੋਹਦੇ ਜਿਨ ਕਿਰਪਾ ਕਰੇ ਕਰਤਾਰੁ ॥੭॥
35ਨਾਨਕ ਦਾਤਾ ਏਕੁ ਹੈ ਦੂਜਾ ਅਉਰੁ ਨ ਕੋਇ ॥
36ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੮॥੨॥੧੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath