ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 660 · Raag Dhanaasree

1ਧਨਾਸਰੀ ਮਹਲਾ ੧ ਘਰੁ ੧ ਚਉਪਦੇ

2ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥

4ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥

5ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

6ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥

7ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥

8ਦਇਆਲ ਤੇਰੈ ਨਾਮਿ ਤਰਾ ॥

9ਸਦ ਕੁਰਬਾਣੈ ਜਾਉ ॥੧॥ ਰਹਾਉ ॥

10ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥

11ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥

12ਤੁਧੁ ਬਾਝੁ ਪਿਆਰੇ ਕੇਵ ਰਹਾ ॥

13ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥

14ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥

15ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥

16ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥

17ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

18ਧਨਾਸਰੀ ਮਹਲਾ ੧ ॥

19ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥

20ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥

21ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥

22ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥

23ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥

24ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥

25ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥

26ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥

27ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath