ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 661 · Raag Dhanaasree · Guru Nanak Dev Ji

1ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥

2ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

3ਧਨਾਸਰੀ ਮਹਲਾ ੧ ਘਰੁ ਦੂਜਾ

4ੴ ਸਤਿਗੁਰ ਪ੍ਰਸਾਦਿ ॥

5ਕਿਉ ਸਿਮਰੀ ਸਿਵਰਿਆ ਨਹੀ ਜਾਇ ॥

6ਤਪੈ ਹਿਆਉ ਜੀਅੜਾ ਬਿਲਲਾਇ ॥

7ਸਿਰਜਿ ਸਵਾਰੇ ਸਾਚਾ ਸੋਇ ॥

8ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥

9ਹਿਕਮਤਿ ਹੁਕਮਿ ਨ ਪਾਇਆ ਜਾਇ ॥

10ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥

11ਵਖਰੁ ਨਾਮੁ ਦੇਖਣ ਕੋਈ ਜਾਇ ॥

12ਨਾ ਕੋ ਚਾਖੈ ਨਾ ਕੋ ਖਾਇ ॥

13ਲੋਕਿ ਪਤੀਣੈ ਨਾ ਪਤਿ ਹੋਇ ॥

14ਤਾ ਪਤਿ ਰਹੈ ਰਾਖੈ ਜਾ ਸੋਇ ॥੨॥

15ਜਹ ਦੇਖਾ ਤਹ ਰਹਿਆ ਸਮਾਇ ॥

16ਤੁਧੁ ਬਿਨੁ ਦੂਜੀ ਨਾਹੀ ਜਾਇ ॥

17ਜੇ ਕੋ ਕਰੇ ਕੀਤੈ ਕਿਆ ਹੋਇ ॥

18ਜਿਸ ਨੋ ਬਖਸੇ ਸਾਚਾ ਸੋਇ ॥੩॥

19ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥

20ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥

21ਜੈਸੀ ਨਦਰਿ ਕਰੇ ਤੈਸਾ ਹੋਇ ॥

22ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥

23ਧਨਾਸਰੀ ਮਹਲਾ ੧ ॥

24ਨਦਰਿ ਕਰੇ ਤਾ ਸਿਮਰਿਆ ਜਾਇ ॥

25ਆਤਮਾ ਦ੍ਰਵੈ ਰਹੈ ਲਿਵ ਲਾਇ ॥

26ਆਤਮਾ ਪਰਾਤਮਾ ਏਕੋ ਕਰੈ ॥

27ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

28ਗੁਰ ਪਰਸਾਦੀ ਪਾਇਆ ਜਾਇ ॥

29ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥

30ਸਚਿ ਸਿਮਰਿਐ ਹੋਵੈ ਪਰਗਾਸੁ ॥

31ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥

32ਸਤਿਗੁਰ ਕੀ ਐਸੀ ਵਡਿਆਈ ॥

33ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥

34ਐਸੀ ਸੇਵਕੁ ਸੇਵਾ ਕਰੈ ॥

35ਜਿਸ ਕਾ ਜੀਉ ਤਿਸੁ ਆਗੈ ਧਰੈ ॥

36ਸਾਹਿਬ ਭਾਵੈ ਸੋ ਪਰਵਾਣੁ ॥

37ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥

38ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥

39ਜੋ ਇਛੈ ਸੋਈ ਫਲੁ ਪਾਏ ॥

40ਸਾਚਾ ਸਾਹਿਬੁ ਕਿਰਪਾ ਕਰੈ ॥

41ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥

42ਭਨਤਿ ਨਾਨਕੁ ਕਰੇ ਵੀਚਾਰੁ ॥

43ਸਾਚੀ ਬਾਣੀ ਸਿਉ ਧਰੇ ਪਿਆਰੁ ॥

44ਤਾ ਕੋ ਪਾਵੈ ਮੋਖ ਦੁਆਰੁ ॥

45ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥

46ਧਨਾਸਰੀ ਮਹਲਾ ੧ ॥

47ਜੀਉ ਤਪਤੁ ਹੈ ਬਾਰੋ ਬਾਰ ॥

48ਤਪਿ ਤਪਿ ਖਪੈ ਬਹੁਤੁ ਬੇਕਾਰ ॥

49ਜੈ ਤਨਿ ਬਾਣੀ ਵਿਸਰਿ ਜਾਇ ॥

50ਜਿਉ ਪਕਾ ਰੋਗੀ ਵਿਲਲਾਇ ॥੧॥

51ਬਹੁਤਾ ਬੋਲਣੁ ਝਖਣੁ ਹੋਇ ॥

52ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

53ਜਿਨਿ ਕਨ ਕੀਤੇ ਅਖੀ ਨਾਕੁ ॥

54ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath