ਗੁਰੂ ਗ੍ਰੰਥ ਸਾਹਿਬ 662 · Raag Dhanaasree · Guru Nanak Dev Ji
1ਜਿਨਿ ਮਨੁ ਰਾਖਿਆ ਅਗਨੀ ਪਾਇ ॥
2ਵਾਜੈ ਪਵਣੁ ਆਖੈ ਸਭ ਜਾਇ ॥੨॥
3ਜੇਤਾ ਮੋਹੁ ਪਰੀਤਿ ਸੁਆਦ ॥
4ਸਭਾ ਕਾਲਖ ਦਾਗਾ ਦਾਗ ॥
5ਦਾਗ ਦੋਸ ਮੁਹਿ ਚਲਿਆ ਲਾਇ ॥
6ਦਰਗਹ ਬੈਸਣ ਨਾਹੀ ਜਾਇ ॥੩॥
7ਕਰਮਿ ਮਿਲੈ ਆਖਣੁ ਤੇਰਾ ਨਾਉ ॥
8ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
9ਜੇ ਕੋ ਡੂਬੈ ਫਿਰਿ ਹੋਵੈ ਸਾਰ ॥
10ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
11ਧਨਾਸਰੀ ਮਹਲਾ ੧ ॥
12ਚੋਰੁ ਸਲਾਹੇ ਚੀਤੁ ਨ ਭੀਜੈ ॥
13ਜੇ ਬਦੀ ਕਰੇ ਤਾ ਤਸੂ ਨ ਛੀਜੈ ॥
14ਚੋਰ ਕੀ ਹਾਮਾ ਭਰੇ ਨ ਕੋਇ ॥
15ਚੋਰੁ ਕੀਆ ਚੰਗਾ ਕਿਉ ਹੋਇ ॥੧॥
16ਸੁਣਿ ਮਨ ਅੰਧੇ ਕੁਤੇ ਕੂੜਿਆਰ ॥
17ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥
18ਚੋਰੁ ਸੁਆਲਿਉ ਚੋਰੁ ਸਿਆਣਾ ॥
19ਖੋਟੇ ਕਾ ਮੁਲੁ ਏਕੁ ਦੁਗਾਣਾ ॥
20ਜੇ ਸਾਥਿ ਰਖੀਐ ਦੀਜੈ ਰਲਾਇ ॥
21ਜਾ ਪਰਖੀਐ ਖੋਟਾ ਹੋਇ ਜਾਇ ॥੨॥
22ਜੈਸਾ ਕਰੇ ਸੁ ਤੈਸਾ ਪਾਵੈ ॥
23ਆਪਿ ਬੀਜਿ ਆਪੇ ਹੀ ਖਾਵੈ ॥
24ਜੇ ਵਡਿਆਈਆ ਆਪੇ ਖਾਇ ॥
25ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥
26ਜੇ ਸਉ ਕੂੜੀਆ ਕੂੜੁ ਕਬਾੜੁ ॥
27ਭਾਵੈ ਸਭੁ ਆਖਉ ਸੰਸਾਰੁ ॥
28ਤੁਧੁ ਭਾਵੈ ਅਧੀ ਪਰਵਾਣੁ ॥
29ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥
30ਧਨਾਸਰੀ ਮਹਲਾ ੧ ॥
31ਕਾਇਆ ਕਾਗਦੁ ਮਨੁ ਪਰਵਾਣਾ ॥
32ਸਿਰ ਕੇ ਲੇਖ ਨ ਪੜੈ ਇਆਣਾ ॥
33ਦਰਗਹ ਘੜੀਅਹਿ ਤੀਨੇ ਲੇਖ ॥
34ਖੋਟਾ ਕਾਮਿ ਨ ਆਵੈ ਵੇਖੁ ॥੧॥
35ਨਾਨਕ ਜੇ ਵਿਚਿ ਰੁਪਾ ਹੋਇ ॥
36ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
37ਕਾਦੀ ਕੂੜੁ ਬੋਲਿ ਮਲੁ ਖਾਇ ॥
38ਬ੍ਰਾਹਮਣੁ ਨਾਵੈ ਜੀਆ ਘਾਇ ॥
39ਜੋਗੀ ਜੁਗਤਿ ਨ ਜਾਣੈ ਅੰਧੁ ॥
40ਤੀਨੇ ਓਜਾੜੇ ਕਾ ਬੰਧੁ ॥੨॥
41ਸੋ ਜੋਗੀ ਜੋ ਜੁਗਤਿ ਪਛਾਣੈ ॥
42ਗੁਰ ਪਰਸਾਦੀ ਏਕੋ ਜਾਣੈ ॥
43ਕਾਜੀ ਸੋ ਜੋ ਉਲਟੀ ਕਰੈ ॥
44ਗੁਰ ਪਰਸਾਦੀ ਜੀਵਤੁ ਮਰੈ ॥
45ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥
46ਆਪਿ ਤਰੈ ਸਗਲੇ ਕੁਲ ਤਾਰੈ ॥੩॥
47ਦਾਨਸਬੰਦੁ ਸੋਈ ਦਿਲਿ ਧੋਵੈ ॥
48ਮੁਸਲਮਾਣੁ ਸੋਈ ਮਲੁ ਖੋਵੈ ॥
49ਪੜਿਆ ਬੂਝੈ ਸੋ ਪਰਵਾਣੁ ॥
50ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
51ਧਨਾਸਰੀ ਮਹਲਾ ੧ ਘਰੁ ੩
52ੴ ਸਤਿਗੁਰ ਪ੍ਰਸਾਦਿ ॥
53ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥
54ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥
55ਕਲ ਮਹਿ ਰਾਮ ਨਾਮੁ ਸਾਰੁ ॥
56ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥
57ਆਂਟ ਸੇਤੀ ਨਾਕੁ ਪਕੜਹਿ ਸੂਝਤੇ ਤਿਨਿ ਲੋਅ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath