ਗੁਰੂ ਗ੍ਰੰਥ ਸਾਹਿਬ 663 · Raag Dhanaasree · Guru Nanak Dev Ji
1ਮਗਰ ਪਾਛੈ ਕਛੁ ਨ ਸੂਝੈ ਏਹੁ ਪਦਮੁ ਅਲੋਅ ॥੨॥
2ਖਤ੍ਰੀਆ ਤ ਧਰਮੁ ਛੋਡਿਆ ਮਲੇਛ ਭਾਖਿਆ ਗਹੀ ॥
3ਸ੍ਰਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ ॥੩॥
4ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥
5ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥੪॥੧॥੬॥੮॥
6ਧਨਾਸਰੀ ਮਹਲਾ ੧ ਆਰਤੀ
7ੴ ਸਤਿਗੁਰ ਪ੍ਰਸਾਦਿ ॥
8ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
9ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
10ਕੈਸੀ ਆਰਤੀ ਹੋਇ ਭਵ ਖੰਡਨਾ ਤੇਰੀ ਆਰਤੀ ॥
11ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
12ਸਹਸ ਤਵ ਨੈਨ ਨਨ ਨੈਨ ਹੈ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋਹੀ ॥
13ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
14ਸਭ ਮਹਿ ਜੋਤਿ ਜੋਤਿ ਹੈ ਸੋਇ ॥
15ਤਿਸ ਕੈ ਚਾਨਣਿ ਸਭ ਮਹਿ ਚਾਨਣੁ ਹੋਇ ॥
16ਗੁਰ ਸਾਖੀ ਜੋਤਿ ਪਰਗਟੁ ਹੋਇ ॥
17ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
18ਹਰਿ ਚਰਣ ਕਮਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
19ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਮਿ ਵਾਸਾ ॥੪॥੧॥੭॥੯॥
20ਧਨਾਸਰੀ ਮਹਲਾ ੩ ਘਰੁ ੨ ਚਉਪਦੇ
21ੴ ਸਤਿਗੁਰ ਪ੍ਰਸਾਦਿ ॥
22ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
23ਪੂਰੈ ਸਤਿਗੁਰਿ ਦੀਆ ਦਿਖਾਇ ॥
24ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
25ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
26ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
27ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
28ਅਵਗੁਣ ਕਾਟਿ ਗੁਣ ਰਿਦੈ ਸਮਾਇ ॥
29ਪੂਰੇ ਗੁਰ ਕੈ ਸਹਜਿ ਸੁਭਾਇ ॥
30ਪੂਰੇ ਗੁਰ ਕੀ ਸਾਚੀ ਬਾਣੀ ॥
31ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
32ਏਕੁ ਅਚਰਜੁ ਜਨ ਦੇਖਹੁ ਭਾਈ ॥
33ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
34ਨਾਮੁ ਅਮੋਲਕੁ ਨ ਪਾਇਆ ਜਾਇ ॥
35ਗੁਰ ਪਰਸਾਦਿ ਵਸੈ ਮਨਿ ਆਇ ॥੩॥
36ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
37ਗੁਰਮਤੀ ਘਟਿ ਪਰਗਟੁ ਹੋਇ ॥
38ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath