ਗੁਰੂ ਗ੍ਰੰਥ ਸਾਹਿਬ 664 · Raag Dhanaasree · Guru Amar Daas Ji
1ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
2ਧਨਾਸਰੀ ਮਹਲਾ ੩ ॥
3ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
4ਗੁਰ ਕੈ ਸਬਦਿ ਭਰੇ ਭੰਡਾਰਾ ॥
5ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥
6ਮਾਇਆ ਮੋਹਿ ਜਲੈ ਅਭਿਮਾਨੁ ॥੧॥
7ਗੁਰਮੁਖਿ ਹਰਿ ਰਸੁ ਚਾਖੈ ਕੋਇ ॥
8ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
9ਸਬਦੁ ਦੀਪਕੁ ਵਰਤੈ ਤਿਹੁ ਲੋਇ ॥
10ਜੋ ਚਾਖੈ ਸੋ ਨਿਰਮਲੁ ਹੋਇ ॥
11ਨਿਰਮਲ ਨਾਮਿ ਹਉਮੈ ਮਲੁ ਧੋਇ ॥
12ਸਾਚੀ ਭਗਤਿ ਸਦਾ ਸੁਖੁ ਹੋਇ ॥੨॥
13ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥
14ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥
15ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥
16ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
17ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥
18ਅਨਦਿਨੁ ਦਾਝਹਿ ਸਾਤਿ ਨ ਪਾਇ ॥
19ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
20ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
21ਧਨਾਸਰੀ ਮਹਲਾ ੩ ॥
22ਸਦਾ ਧਨੁ ਅੰਤਰਿ ਨਾਮੁ ਸਮਾਲੇ ॥
23ਜੀਅ ਜੰਤ ਜਿਨਹਿ ਪ੍ਰਤਿਪਾਲੇ ॥
24ਮੁਕਤਿ ਪਦਾਰਥੁ ਤਿਨ ਕਉ ਪਾਏ ॥
25ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥
26ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥
27ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥
28ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥
29ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥
30ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥
31ਮੂਲਹੁ ਭੁਲਾ ਜਨਮੁ ਗਵਾਏ ॥੨॥
32ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥
33ਸੇਵਾ ਸਾਚੀ ਨਾਮਿ ਸਮਾਣੀ ॥
34ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥
35ਸਾਚ ਨਾਮਿ ਵਡਿਆਈ ਪਾਏ ॥੩॥
36ਆਪੇ ਕਰਤਾ ਜੁਗਿ ਜੁਗਿ ਸੋਇ ॥
37ਨਦਰਿ ਕਰੇ ਮੇਲਾਵਾ ਹੋਇ ॥
38ਗੁਰਬਾਣੀ ਤੇ ਹਰਿ ਮੰਨਿ ਵਸਾਏ ॥
39ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
40ਧਨਾਸਰੀ ਮਹਲਾ ੩ ਤੀਜਾ ॥
41ਜਗੁ ਮੈਲਾ ਮੈਲੋ ਹੋਇ ਜਾਇ ॥
42ਆਵੈ ਜਾਇ ਦੂਜੈ ਲੋਭਾਇ ॥
43ਦੂਜੈ ਭਾਇ ਸਭ ਪਰਜ ਵਿਗੋਈ ॥
44ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
45ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
46ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
47ਗੁਰਮੁਖਿ ਉਬਰੇ ਹਰਿ ਸਰਣਾਈ ॥
48ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥
49ਭਗਤਿ ਕਰੇ ਜਨੁ ਵਡਿਆਈ ਪਾਏ ॥
50ਸਾਚਿ ਰਤੇ ਸੁਖ ਸਹਜਿ ਸਮਾਏ ॥੨॥
51ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥
52ਗੁਰ ਕੈ ਸਬਦਿ ਆਪੁ ਪਛਾਣੁ ॥
53ਸਾਚੀ ਰਾਸਿ ਸਾਚਾ ਵਾਪਾਰੁ ॥
54ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥
55ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥
56ਊਤਮ ਬਾਣੀ ਸਬਦੁ ਸੁਣਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath