ਗੁਰੂ ਗ੍ਰੰਥ ਸਾਹਿਬ 665 · Raag Dhanaasree · Guru Amar Daas Ji
1ਪ੍ਰਭ ਸਾਚੇ ਕੀ ਸਾਚੀ ਕਾਰ ॥
2ਨਾਨਕ ਨਾਮਿ ਸਵਾਰਣਹਾਰ ॥੪॥੪॥
3ਧਨਾਸਰੀ ਮਹਲਾ ੩ ॥
4ਜੋ ਹਰਿ ਸੇਵਹਿ ਤਿਨ ਬਲਿ ਜਾਉ ॥
5ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥
6ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥
7ਸਾਚੈ ਸਬਦਿ ਵਸੈ ਮਨਿ ਆਇ ॥੧॥
8ਗੁਰਬਾਣੀ ਸੁਣਿ ਮੈਲੁ ਗਵਾਏ ॥
9ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥
10ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥
11ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥
12ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥
13ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥
14ਨ ਸਬਦੁ ਬੂਝੈ ਨ ਜਾਣੈ ਬਾਣੀ ॥
15ਮਨਮੁਖਿ ਅੰਧੇ ਦੁਖਿ ਵਿਹਾਣੀ ॥
16ਸਤਿਗੁਰੁ ਭੇਟੇ ਤਾ ਸੁਖੁ ਪਾਏ ॥
17ਹਉਮੈ ਵਿਚਹੁ ਠਾਕਿ ਰਹਾਏ ॥੩॥
18ਕਿਸ ਨੋ ਕਹੀਐ ਦਾਤਾ ਇਕੁ ਸੋਇ ॥
19ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥
20ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
21ਨਾਨਕ ਸਾਚੇ ਸਾਚਾ ਭਾਵਾ ॥੪॥੫॥
22ਧਨਾਸਰੀ ਮਹਲਾ ੩ ॥
23ਮਨੁ ਮਰੈ ਧਾਤੁ ਮਰਿ ਜਾਇ ॥
24ਬਿਨੁ ਮਨ ਮੂਏ ਕੈਸੇ ਹਰਿ ਪਾਇ ॥
25ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥
26ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥
27ਜਿਸ ਨੋ ਬਖਸੇ ਹਰਿ ਦੇ ਵਡਿਆਈ ॥
28ਗੁਰ ਪਰਸਾਦਿ ਵਸੈ ਮਨਿ ਆਈ ॥ ਰਹਾਉ ॥
29ਗੁਰਮੁਖਿ ਕਰਣੀ ਕਾਰ ਕਮਾਵੈ ॥
30ਤਾ ਇਸੁ ਮਨ ਕੀ ਸੋਝੀ ਪਾਵੈ ॥
31ਮਨੁ ਮੈ ਮਤੁ ਮੈਗਲ ਮਿਕਦਾਰਾ ॥
32ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥
33ਮਨੁ ਅਸਾਧੁ ਸਾਧੈ ਜਨੁ ਕੋਈ ॥
34ਅਚਰੁ ਚਰੈ ਤਾ ਨਿਰਮਲੁ ਹੋਈ ॥
35ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥
36ਹਉਮੈ ਵਿਚਹੁ ਤਜੈ ਵਿਕਾਰ ॥੩॥
37ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥
38ਕਦੇ ਨ ਵਿਛੁੜਹਿ ਸਬਦਿ ਸਮਾਇ ॥
39ਆਪਣੀ ਕਲਾ ਆਪੇ ਪ੍ਰਭੁ ਜਾਣੈ ॥
40ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥
41ਧਨਾਸਰੀ ਮਹਲਾ ੩ ॥
42ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥
43ਮਨਮੁਖ ਭੂਲੇ ਅੰਧ ਗਾਵਾਰ ॥
44ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥
45ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥
46ਸਾਚਾ ਧਨੁ ਗੁਰਮਤੀ ਪਾਏ ॥
47ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥
48ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥
49ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥
50ਸਤਿਗੁਰੁ ਭੇਟੇ ਪੂਰੈ ਭਾਗਿ ॥
51ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥
52ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥
53ਪੂਰੈ ਭਾਗਿ ਹਰਿ ਨਾਮਿ ਸਮਾਣੀ ॥
54ਸਿਧ ਸਾਧਿਕ ਤਰਸਹਿ ਸਭਿ ਲੋਇ ॥
55ਪੂਰੈ ਭਾਗਿ ਪਰਾਪਤਿ ਹੋਇ ॥੩॥
56ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥
57ਊਤਮ ਬ੍ਰਹਮੁ ਪਛਾਣੈ ਕੋਇ ॥
58ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath