ਗੁਰੂ ਗ੍ਰੰਥ ਸਾਹਿਬ 666 · Raag Dhanaasree · Guru Amar Daas Ji
1ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥
2ਧਨਾਸਰੀ ਮਹਲਾ ੩ ॥
3ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥
4ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥
5ਗੁਰਮਤਿ ਸਾਚੀ ਸਾਚਾ ਵੀਚਾਰੁ ॥
6ਆਪੇ ਬਖਸੇ ਦੇ ਵੀਚਾਰੁ ॥੧॥
7ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥
8ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥
9ਹਮ ਮੂਰਖ ਮੂਰਖ ਮਨ ਮਾਹਿ ॥
10ਹਉਮੈ ਵਿਚਿ ਸਭ ਕਾਰ ਕਮਾਹਿ ॥
11ਗੁਰ ਪਰਸਾਦੀ ਹੰਉਮੈ ਜਾਇ ॥
12ਆਪੇ ਬਖਸੇ ਲਏ ਮਿਲਾਇ ॥੨॥
13ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥
14ਅਹੰਕਾਰਿ ਡੂਬੈ ਨ ਪਾਵੈ ਮਾਨੁ ॥
15ਆਪੁ ਛੋਡਿ ਸਦਾ ਸੁਖੁ ਹੋਈ ॥
16ਗੁਰਮਤਿ ਸਾਲਾਹੀ ਸਚੁ ਸੋਈ ॥੩॥
17ਆਪੇ ਸਾਜੇ ਕਰਤਾ ਸੋਇ ॥
18ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
19ਜਿਸੁ ਸਚਿ ਲਾਏ ਸੋਈ ਲਾਗੈ ॥
20ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥
21ਰਾਗੁ ਧਨਾਸਿਰੀ ਮਹਲਾ ੩ ਘਰੁ ੪
22ੴ ਸਤਿਗੁਰ ਪ੍ਰਸਾਦਿ ॥
23ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
24ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥
25ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥
26ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥
27ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥
28ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥
29ਭਨਤਿ ਨਾਨਕ ਭਰਮ ਪਟ ਖੂਲੑੇ ਗੁਰ ਪਰਸਾਦੀ ਜਾਨਿਆ ॥
30ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
31ਧਨਾਸਰੀ ਮਹਲਾ ੪ ਘਰੁ ੧ ਚਉਪਦੇ
32ੴ ਸਤਿਗੁਰ ਪ੍ਰਸਾਦਿ ॥
33ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
34ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥
35ਹਰਿ ਗੁਣ ਕਹਿ ਨ ਸਕਉ ਬਨਵਾਰੀ ॥
36ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
37ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥
38ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
39ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥
40ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath