ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 667 · Raag Dhanaasree · Guru Raam Daas Ji

1ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥

2ਜਨ ਕਉ ਕ੍ਰਿਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥੪॥੧॥

3ਧਨਾਸਰੀ ਮਹਲਾ ੪ ॥

4ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥

5ਅਪਨੀ ਸੇਵਾ ਆਪਿ ਕਰਾਈ ਗੁਰਮਤਿ ਅੰਤਰਿ ਜਾਗੀ ॥੧॥

6ਹਰਿ ਕੈ ਨਾਮਿ ਰਤਾ ਬੈਰਾਗੀ ॥

7ਹਰਿ ਹਰਿ ਕਥਾ ਸੁਣੀ ਮਨਿ ਭਾਈ ਗੁਰਮਤਿ ਹਰਿ ਲਿਵ ਲਾਗੀ ॥੧॥ ਰਹਾਉ ॥

8ਸੰਤ ਜਨਾ ਕੀ ਜਾਤਿ ਹਰਿ ਸੁਆਮੀ ਤੁਮੑ ਠਾਕੁਰ ਹਮ ਸਾਂਗੀ ॥

9ਜੈਸੀ ਮਤਿ ਦੇਵਹੁ ਹਰਿ ਸੁਆਮੀ ਹਮ ਤੈਸੇ ਬੁਲਗ ਬੁਲਾਗੀ ॥੨॥

10ਕਿਆ ਹਮ ਕਿਰਮ ਨਾਨੑ ਨਿਕ ਕੀਰੇ ਤੁਮੑ ਵਡ ਪੁਰਖ ਵਡਾਗੀ ॥

11ਤੁਮੑਰੀ ਗਤਿ ਮਿਤਿ ਕਹਿ ਨ ਸਕਹ ਪ੍ਰਭ ਹਮ ਕਿਉ ਕਰਿ ਮਿਲਹ ਅਭਾਗੀ ॥੩॥

12ਹਰਿ ਪ੍ਰਭ ਸੁਆਮੀ ਕਿਰਪਾ ਧਾਰਹੁ ਹਮ ਹਰਿ ਹਰਿ ਸੇਵਾ ਲਾਗੀ ॥

13ਨਾਨਕ ਦਾਸਨਿ ਦਾਸੁ ਕਰਹੁ ਪ੍ਰਭ ਹਮ ਹਰਿ ਕਥਾ ਕਥਾਗੀ ॥੪॥੨॥

14ਧਨਾਸਰੀ ਮਹਲਾ ੪ ॥

15ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥

16ਜੋ ਜੋ ਕਹੈ ਸੁਣੈ ਸੋ ਮੁਕਤਾ ਹਮ ਤਿਸ ਕੈ ਸਦ ਕੁਰਬਾਨੀ ॥੧॥

17ਹਰਿ ਕੇ ਸੰਤ ਸੁਨਹੁ ਜਸੁ ਕਾਨੀ ॥

18ਹਰਿ ਹਰਿ ਕਥਾ ਸੁਨਹੁ ਇਕ ਨਿਮਖ ਪਲ ਸਭਿ ਕਿਲਵਿਖ ਪਾਪ ਲਹਿ ਜਾਨੀ ॥੧॥ ਰਹਾਉ ॥

19ਐਸਾ ਸੰਤੁ ਸਾਧੁ ਜਿਨ ਪਾਇਆ ਤੇ ਵਡ ਪੁਰਖ ਵਡਾਨੀ ॥

20ਤਿਨ ਕੀ ਧੂਰਿ ਮੰਗਹ ਪ੍ਰਭ ਸੁਆਮੀ ਹਮ ਹਰਿ ਲੋਚ ਲੁਚਾਨੀ ॥੨॥

21ਹਰਿ ਹਰਿ ਸਫਲਿਓ ਬਿਰਖੁ ਪ੍ਰਭ ਸੁਆਮੀ ਜਿਨ ਜਪਿਓ ਸੇ ਤ੍ਰਿਪਤਾਨੀ ॥

22ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਸੇ ਸਭ ਲਾਥੀ ਭੂਖ ਭੁਖਾਨੀ ॥੩॥

23ਜਿਨ ਕੇ ਵਡੇ ਭਾਗ ਵਡ ਊਚੇ ਤਿਨ ਹਰਿ ਜਪਿਓ ਜਪਾਨੀ ॥

24ਤਿਨ ਹਰਿ ਸੰਗਤਿ ਮੇਲਿ ਪ੍ਰਭ ਸੁਆਮੀ ਜਨ ਨਾਨਕ ਦਾਸ ਦਸਾਨੀ ॥੪॥੩॥

25ਧਨਾਸਰੀ ਮਹਲਾ ੪ ॥

26ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥

27ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥

28ਗੁਰਸਿਖ ਮੀਤ ਚਲਹੁ ਗੁਰ ਚਾਲੀ ॥

29ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥

30ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥

31ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲੑੀ ॥੨॥

32ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥

33ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥

34ਹਰਿ ਹਰਿ ਜਪਨੁ ਜਪਿ ਲੋਚ ਲੋੁਚਾਨੀ ਹਰਿ ਕਿਰਪਾ ਕਰਿ ਬਨਵਾਲੀ ॥

35ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath