ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 668 · Raag Dhanaasree

1ਧਨਾਸਰੀ ਮਹਲਾ ੪ ॥

2ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

3ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

4ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

5ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

6ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

7ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

8ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

9ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

10ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

11ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

12ਧਨਾਸਰੀ ਮਹਲਾ ੪ ॥

13ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥

14ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥

15ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥

16ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥

17ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥

18ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥

19ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥

20ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥

21ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥

22ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

23ਧਨਾਸਰੀ ਮਹਲਾ ੪ ਘਰੁ ੫ ਦੁਪਦੇ

24ੴ ਸਤਿਗੁਰ ਪ੍ਰਸਾਦਿ ॥

25ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥

26ਅਦ੍ਰਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਪੂਰੈ ਪ੍ਰਗਟ ਕਰਿ ਦੀਨੇ ॥੧॥

27ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥

28ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥

29ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥

30ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥

31ਧਨਾਸਰੀ ਮਹਲਾ ੪ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath