ਗੁਰੂ ਗ੍ਰੰਥ ਸਾਹਿਬ 669 · Raag Dhanaasree · Guru Raam Daas Ji
1ਗੁਨ ਕਹੁ ਹਰਿ ਲਹੁ ਕਰਿ ਸੇਵਾ ਸਤਿਗੁਰ ਇਵ ਹਰਿ ਹਰਿ ਨਾਮੁ ਧਿਆਈ ॥
2ਹਰਿ ਦਰਗਹ ਭਾਵਹਿ ਫਿਰਿ ਜਨਮਿ ਨ ਆਵਹਿ ਹਰਿ ਹਰਿ ਹਰਿ ਜੋਤਿ ਸਮਾਈ ॥੧॥
3ਜਪਿ ਮਨ ਨਾਮੁ ਹਰੀ ਹੋਹਿ ਸਰਬ ਸੁਖੀ ॥
4ਹਰਿ ਜਸੁ ਊਚ ਸਭਨਾ ਤੇ ਊਪਰਿ ਹਰਿ ਹਰਿ ਹਰਿ ਸੇਵਿ ਛਡਾਈ ॥ ਰਹਾਉ ॥
5ਹਰਿ ਕ੍ਰਿਪਾ ਨਿਧਿ ਕੀਨੀ ਗੁਰਿ ਭਗਤਿ ਹਰਿ ਦੀਨੀ ਤਬ ਹਰਿ ਸਿਉ ਪ੍ਰੀਤਿ ਬਨਿ ਆਈ ॥
6ਬਹੁ ਚਿੰਤ ਵਿਸਾਰੀ ਹਰਿ ਨਾਮੁ ਉਰਿ ਧਾਰੀ ਨਾਨਕ ਹਰਿ ਭਏ ਹੈ ਸਖਾਈ ॥੨॥੨॥੮॥
7ਧਨਾਸਰੀ ਮਹਲਾ ੪ ॥
8ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥
9ਮਨਿ ਬਚਨਿ ਰਿਦੈ ਧਿਆਇ ਹਰਿ ਹੋਇ ਸੰਤੁਸਟੁ ਇਵ ਭਣੁ ਹਰਿ ਨਾਮੁ ਮੁਰਾਰੀ ॥੧॥
10ਮਨਿ ਜਪੀਐ ਹਰਿ ਜਗਦੀਸ ॥
11ਮਿਲਿ ਸੰਗਤਿ ਸਾਧੂ ਮੀਤ ॥
12ਸਦਾ ਅਨੰਦੁ ਹੋਵੈ ਦਿਨੁ ਰਾਤੀ ਹਰਿ ਕੀਰਤਿ ਕਰਿ ਬਨਵਾਰੀ ॥ ਰਹਾਉ ॥
13ਹਰਿ ਹਰਿ ਕਰੀ ਦ੍ਰਿਸਟਿ ਤਬ ਭਇਓ ਮਨਿ ਉਦਮੁ ਹਰਿ ਹਰਿ ਨਾਮੁ ਜਪਿਓ ਗਤਿ ਭਈ ਹਮਾਰੀ ॥
14ਜਨ ਨਾਨਕ ਕੀ ਪਤਿ ਰਾਖੁ ਮੇਰੇ ਸੁਆਮੀ ਹਰਿ ਆਇ ਪਰਿਓ ਹੈ ਸਰਣਿ ਤੁਮਾਰੀ ॥੨॥੩॥੯॥
15ਧਨਾਸਰੀ ਮਹਲਾ ੪ ॥
16ਚਉਰਾਸੀਹ ਸਿਧ ਬੁਧ ਤੇਤੀਸ ਕੋਟਿ ਮੁਨਿ ਜਨ ਸਭਿ ਚਾਹਹਿ ਹਰਿ ਜੀਉ ਤੇਰੋ ਨਾਉ ॥
17ਗੁਰ ਪ੍ਰਸਾਦਿ ਕੋ ਵਿਰਲਾ ਪਾਵੈ ਜਿਨ ਕਉ ਲਿਲਾਟਿ ਲਿਖਿਆ ਧੁਰਿ ਭਾਉ ॥੧॥
18ਜਪਿ ਮਨ ਰਾਮੈ ਨਾਮੁ ਹਰਿ ਜਸੁ ਊਤਮ ਕਾਮ ॥
19ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਹਉ ਤਿਨ ਕੈ ਸਦ ਬਲਿਹਾਰੈ ਜਾਉ ॥ ਰਹਾਉ ॥
20ਸਰਣਾਗਤਿ ਪ੍ਰਤਿਪਾਲਕ ਹਰਿ ਸੁਆਮੀ ਜੋ ਤੁਮ ਦੇਹੁ ਸੋਈ ਹਉ ਪਾਉ ॥
21ਦੀਨ ਦਇਆਲ ਕ੍ਰਿਪਾ ਕਰਿ ਦੀਜੈ ਨਾਨਕ ਹਰਿ ਸਿਮਰਣ ਕਾ ਹੈ ਚਾਉ ॥੨॥੪॥੧੦॥
22ਧਨਾਸਰੀ ਮਹਲਾ ੪ ॥
23ਸੇਵਕ ਸਿਖ ਪੂਜਣ ਸਭਿ ਆਵਹਿ ਸਭਿ ਗਾਵਹਿ ਹਰਿ ਹਰਿ ਊਤਮ ਬਾਨੀ ॥
24ਗਾਵਿਆ ਸੁਣਿਆ ਤਿਨ ਕਾ ਹਰਿ ਥਾਇ ਪਾਵੈ ਜਿਨ ਸਤਿਗੁਰ ਕੀ ਆਗਿਆ ਸਤਿ ਸਤਿ ਕਰਿ ਮਾਨੀ ॥੧॥
25ਬੋਲਹੁ ਭਾਈ ਹਰਿ ਕੀਰਤਿ ਹਰਿ ਭਵਜਲ ਤੀਰਥਿ ॥
26ਹਰਿ ਦਰਿ ਤਿਨ ਕੀ ਊਤਮ ਬਾਤ ਹੈ ਸੰਤਹੁ ਹਰਿ ਕਥਾ ਜਿਨ ਜਨਹੁ ਜਾਨੀ ॥ ਰਹਾਉ ॥
27ਆਪੇ ਗੁਰੁ ਚੇਲਾ ਹੈ ਆਪੇ ਆਪੇ ਹਰਿ ਪ੍ਰਭੁ ਚੋਜ ਵਿਡਾਨੀ ॥
28ਜਨ ਨਾਨਕ ਆਪਿ ਮਿਲਾਏ ਸੋਈ ਹਰਿ ਮਿਲਸੀ ਅਵਰ ਸਭ ਤਿਆਗਿ ਓਹਾ ਹਰਿ ਭਾਨੀ ॥੨॥੫॥੧੧॥
29ਧਨਾਸਰੀ ਮਹਲਾ ੪ ॥
30ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
31ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath