ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 66 · Siree Raag

1ਸਿਰੀਰਾਗੁ ਮਹਲਾ ੩ ॥

2ਪੰਖੀ ਬਿਰਖਿ ਸੁਹਾਵੜਾ ਸਚੁ ਚੁਗੈ ਗੁਰ ਭਾਇ ॥

3ਹਰਿ ਰਸੁ ਪੀਵੈ ਸਹਜਿ ਰਹੈ ਉਡੈ ਨ ਆਵੈ ਜਾਇ ॥

4ਨਿਜ ਘਰਿ ਵਾਸਾ ਪਾਇਆ ਹਰਿ ਹਰਿ ਨਾਮਿ ਸਮਾਇ ॥੧॥

5ਮਨ ਰੇ ਗੁਰ ਕੀ ਕਾਰ ਕਮਾਇ ॥

6ਗੁਰ ਕੈ ਭਾਣੈ ਜੇ ਚਲਹਿ ਤਾ ਅਨਦਿਨੁ ਰਾਚਹਿ ਹਰਿ ਨਾਇ ॥੧॥ ਰਹਾਉ ॥

7ਪੰਖੀ ਬਿਰਖ ਸੁਹਾਵੜੇ ਊਡਹਿ ਚਹੁ ਦਿਸਿ ਜਾਹਿ ॥

8ਜੇਤਾ ਊਡਹਿ ਦੁਖ ਘਣੇ ਨਿਤ ਦਾਝਹਿ ਤੈ ਬਿਲਲਾਹਿ ॥

9ਬਿਨੁ ਗੁਰ ਮਹਲੁ ਨ ਜਾਪਈ ਨਾ ਅੰਮ੍ਰਿਤ ਫਲ ਪਾਹਿ ॥੨॥

10ਗੁਰਮੁਖਿ ਬ੍ਰਹਮੁ ਹਰੀਆਵਲਾ ਸਾਚੈ ਸਹਜਿ ਸੁਭਾਇ ॥

11ਸਾਖਾ ਤੀਨਿ ਨਿਵਾਰੀਆ ਏਕ ਸਬਦਿ ਲਿਵ ਲਾਇ ॥

12ਅੰਮ੍ਰਿਤ ਫਲੁ ਹਰਿ ਏਕੁ ਹੈ ਆਪੇ ਦੇਇ ਖਵਾਇ ॥੩॥

13ਮਨਮੁਖ ਊਭੇ ਸੁਕਿ ਗਏ ਨਾ ਫਲੁ ਤਿੰਨਾ ਛਾਉ ॥

14ਤਿੰਨਾ ਪਾਸਿ ਨ ਬੈਸੀਐ ਓਨਾ ਘਰੁ ਨ ਗਿਰਾਉ ॥

15ਕਟੀਅਹਿ ਤੈ ਨਿਤ ਜਾਲੀਅਹਿ ਓਨਾ ਸਬਦੁ ਨ ਨਾਉ ॥੪॥

16ਹੁਕਮੇ ਕਰਮ ਕਮਾਵਣੇ ਪਇਐ ਕਿਰਤਿ ਫਿਰਾਉ ॥

17ਹੁਕਮੇ ਦਰਸਨੁ ਦੇਖਣਾ ਜਹ ਭੇਜਹਿ ਤਹ ਜਾਉ ॥

18ਹੁਕਮੇ ਹਰਿ ਹਰਿ ਮਨਿ ਵਸੈ ਹੁਕਮੇ ਸਚਿ ਸਮਾਉ ॥੫॥

19ਹੁਕਮੁ ਨ ਜਾਣਹਿ ਬਪੁੜੇ ਭੂਲੇ ਫਿਰਹਿ ਗਵਾਰ ॥

20ਮਨਹਠਿ ਕਰਮ ਕਮਾਵਦੇ ਨਿਤ ਨਿਤ ਹੋਹਿ ਖੁਆਰੁ ॥

21ਅੰਤਰਿ ਸਾਂਤਿ ਨ ਆਵਈ ਨਾ ਸਚਿ ਲਗੈ ਪਿਆਰੁ ॥੬॥

22ਗੁਰਮੁਖੀਆ ਮੁਹ ਸੋਹਣੇ ਗੁਰ ਕੈ ਹੇਤਿ ਪਿਆਰਿ ॥

23ਸਚੀ ਭਗਤੀ ਸਚਿ ਰਤੇ ਦਰਿ ਸਚੈ ਸਚਿਆਰ ॥

24ਆਏ ਸੇ ਪਰਵਾਣੁ ਹੈ ਸਭ ਕੁਲ ਕਾ ਕਰਹਿ ਉਧਾਰੁ ॥੭॥

25ਸਭ ਨਦਰੀ ਕਰਮ ਕਮਾਵਦੇ ਨਦਰੀ ਬਾਹਰਿ ਨ ਕੋਇ ॥

26ਜੈਸੀ ਨਦਰਿ ਕਰਿ ਦੇਖੈ ਸਚਾ ਤੈਸਾ ਹੀ ਕੋ ਹੋਇ ॥

27ਨਾਨਕ ਨਾਮਿ ਵਡਾਈਆ ਕਰਮਿ ਪਰਾਪਤਿ ਹੋਇ ॥੮॥੩॥੨੦॥

28ਸਿਰੀਰਾਗੁ ਮਹਲਾ ੩ ॥

29ਗੁਰਮੁਖਿ ਨਾਮੁ ਧਿਆਈਐ ਮਨਮੁਖਿ ਬੂਝ ਨ ਪਾਇ ॥

30ਗੁਰਮੁਖਿ ਸਦਾ ਮੁਖ ਊਜਲੇ ਹਰਿ ਵਸਿਆ ਮਨਿ ਆਇ ॥

31ਸਹਜੇ ਹੀ ਸੁਖੁ ਪਾਈਐ ਸਹਜੇ ਰਹੈ ਸਮਾਇ ॥੧॥

32ਭਾਈ ਰੇ ਦਾਸਨਿ ਦਾਸਾ ਹੋਇ ॥

33ਗੁਰ ਕੀ ਸੇਵਾ ਗੁਰ ਭਗਤਿ ਹੈ ਵਿਰਲਾ ਪਾਏ ਕੋਇ ॥੧॥ ਰਹਾਉ ॥

34ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰ ਭਾਇ ॥

35ਸਦਾ ਪਿਰੁ ਨਿਹਚਲੁ ਪਾਈਐ ਨਾ ਓਹੁ ਮਰੈ ਨ ਜਾਇ ॥

36ਸਬਦਿ ਮਿਲੀ ਨਾ ਵੀਛੁੜੈ ਪਿਰ ਕੈ ਅੰਕਿ ਸਮਾਇ ॥੨॥

37ਹਰਿ ਨਿਰਮਲੁ ਅਤਿ ਊਜਲਾ ਬਿਨੁ ਗੁਰ ਪਾਇਆ ਨ ਜਾਇ ॥

38ਪਾਠੁ ਪੜੈ ਨਾ ਬੂਝਈ ਭੇਖੀ ਭਰਮਿ ਭੁਲਾਇ ॥

39ਗੁਰਮਤੀ ਹਰਿ ਸਦਾ ਪਾਇਆ ਰਸਨਾ ਹਰਿ ਰਸੁ ਸਮਾਇ ॥੩॥

40ਮਾਇਆ ਮੋਹੁ ਚੁਕਾਇਆ ਗੁਰਮਤੀ ਸਹਜਿ ਸੁਭਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath