ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 670 · Raag Dhanaasree · Guru Raam Daas Ji

1ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

2ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

3ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

4ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

5ਧਨਾਸਰੀ ਮਹਲਾ ੪ ॥

6ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

7ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

8ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

9ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

10ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

11ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

12ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

13ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

14ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

15ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

16ਧਨਾਸਰੀ ਮਹਲਾ ੫ ਘਰੁ ੧ ਚਉਪਦੇ

17ੴ ਸਤਿਗੁਰ ਪ੍ਰਸਾਦਿ ॥

18ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥

19ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥

20ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥

21ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥

22ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥

23ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥

24ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥

25ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥

26ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥

27ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

28ਧਨਾਸਰੀ ਮਹਲਾ ੫ ॥

29ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥

30ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥

31ਅਬ ਮਨ ਏਕਸ ਸਿਉ ਮੋਹੁ ਕੀਨਾ ॥

32ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰ ਸਬਦੀ ਚੀਨਾ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath