ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 671 · Raag Dhanaasree · Guru Arjan Dev Ji

1ਕਾਮ ਹੇਤਿ ਕੁੰਚਰੁ ਲੈ ਫਾਂਕਿਓ ਓਹੁ ਪਰ ਵਸਿ ਭਇਓ ਬਿਚਾਰਾ ॥

2ਨਾਦ ਹੇਤਿ ਸਿਰੁ ਡਾਰਿਓ ਕੁਰੰਕਾ ਉਸ ਹੀ ਹੇਤ ਬਿਦਾਰਾ ॥੨॥

3ਦੇਖਿ ਕੁਟੰਬੁ ਲੋਭਿ ਮੋਹਿਓ ਪ੍ਰਾਨੀ ਮਾਇਆ ਕਉ ਲਪਟਾਨਾ ॥

4ਅਤਿ ਰਚਿਓ ਕਰਿ ਲੀਨੋ ਅਪੁਨਾ ਉਨਿ ਛੋਡਿ ਸਰਾਪਰ ਜਾਨਾ ॥੩॥

5ਬਿਨੁ ਗੋਬਿੰਦ ਅਵਰ ਸੰਗਿ ਨੇਹਾ ਓਹੁ ਜਾਣਹੁ ਸਦਾ ਦੁਹੇਲਾ ॥

6ਕਹੁ ਨਾਨਕ ਗੁਰ ਇਹੈ ਬੁਝਾਇਓ ਪ੍ਰੀਤਿ ਪ੍ਰਭੂ ਸਦ ਕੇਲਾ ॥੪॥੨॥

7ਧਨਾਸਰੀ ਮਃ ੫ ॥

8ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥

9ਮਨ ਤੇ ਬਿਸਰਿਓ ਸਗਲੋ ਧੰਧਾ ਗੁਰ ਕੀ ਚਰਣੀ ਲਾਏ ॥੧॥

10ਸਾਧਸੰਗਿ ਚਿੰਤ ਬਿਰਾਨੀ ਛਾਡੀ ॥

11ਅਹੰਬੁਧਿ ਮੋਹ ਮਨ ਬਾਸਨ ਦੇ ਕਰਿ ਗਡਹਾ ਗਾਡੀ ॥੧॥ ਰਹਾਉ ॥

12ਨਾ ਕੋ ਮੇਰਾ ਦੁਸਮਨੁ ਰਹਿਆ ਨਾ ਹਮ ਕਿਸ ਕੇ ਬੈਰਾਈ ॥

13ਬ੍ਰਹਮੁ ਪਸਾਰੁ ਪਸਾਰਿਓ ਭੀਤਰਿ ਸਤਿਗੁਰ ਤੇ ਸੋਝੀ ਪਾਈ ॥੨॥

14ਸਭੁ ਕੋ ਮੀਤੁ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥

15ਦੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੀਓ ਮੇਰੈ ਰਾਜਨ ॥੩॥

16ਬਿਨਸਿਓ ਢੀਠਾ ਅੰਮ੍ਰਿਤੁ ਵੂਠਾ ਸਬਦੁ ਲਗੋ ਗੁਰ ਮੀਠਾ ॥

17ਜਲਿ ਥਲਿ ਮਹੀਅਲਿ ਸਰਬ ਨਿਵਾਸੀ ਨਾਨਕ ਰਮਈਆ ਡੀਠਾ ॥੪॥੩॥

18ਧਨਾਸਰੀ ਮਃ ੫ ॥

19ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥

20ਮਹਾ ਅਨੰਦੁ ਸਦਾ ਕਰਿ ਕੀਰਤਨੁ ਪੁਰਖ ਬਿਧਾਤਾ ਪਾਏ ॥੧॥

21ਅਬ ਮੋਹਿ ਰਾਮ ਜਸੋ ਮਨਿ ਗਾਇਓ ॥

22ਭਇਓ ਪ੍ਰਗਾਸੁ ਸਦਾ ਸੁਖੁ ਮਨ ਮਹਿ ਸਤਿਗੁਰੁ ਪੂਰਾ ਪਾਇਓ ॥੧॥ ਰਹਾਉ ॥

23ਗੁਣ ਨਿਧਾਨੁ ਰਿਦ ਭੀਤਰਿ ਵਸਿਆ ਤਾ ਦੂਖੁ ਭਰਮ ਭਉ ਭਾਗਾ ॥

24ਭਈ ਪਰਾਪਤਿ ਵਸਤੁ ਅਗੋਚਰ ਰਾਮ ਨਾਮਿ ਰੰਗੁ ਲਾਗਾ ॥੨॥

25ਚਿੰਤ ਅਚਿੰਤਾ ਸੋਚ ਅਸੋਚਾ ਸੋਗੁ ਲੋਭੁ ਮੋਹੁ ਥਾਕਾ ॥

26ਹਉਮੈ ਰੋਗ ਮਿਟੇ ਕਿਰਪਾ ਤੇ ਜਮ ਤੇ ਭਏ ਬਿਬਾਕਾ ॥੩॥

27ਗੁਰ ਕੀ ਟਹਲ ਗੁਰੂ ਕੀ ਸੇਵਾ ਗੁਰ ਕੀ ਆਗਿਆ ਭਾਣੀ ॥

28ਕਹੁ ਨਾਨਕ ਜਿਨਿ ਜਮ ਤੇ ਕਾਢੇ ਤਿਸੁ ਗੁਰ ਕੈ ਕੁਰਬਾਣੀ ॥੪॥੪॥

29ਧਨਾਸਰੀ ਮਹਲਾ ੫ ॥

30ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

31ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥

32ਜੀਅ ਕੀ ਏਕੈ ਹੀ ਪਹਿ ਮਾਨੀ ॥

33ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥

34ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥

35ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥

36ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath