ਗੁਰੂ ਗ੍ਰੰਥ ਸਾਹਿਬ 672 · Raag Dhanaasree · Guru Arjan Dev Ji
1ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥
2ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥
3ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
4ਧਨਾਸਰੀ ਮਹਲਾ ੫ ॥
5ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥
6ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥
7ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥
8ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
9ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥
10ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥
11ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥
12ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥
13ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥
14ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
15ਧਨਾਸਰੀ ਮਃ ੫ ॥
16ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥
17ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥੧॥
18ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥
19ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥
20ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥੨॥
21ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥
22ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥੩॥
23ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥
24ਓਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥੪॥੭॥
25ਧਨਾਸਰੀ ਮਹਲਾ ੫ ॥
26ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜੑਾਯਾ ॥
27ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥੧॥
28ਹਮਰੇ ਪ੍ਰਾਨ ਗੁਪਾਲ ਗੋਬਿੰਦ ॥
29ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥੧॥ ਰਹਾਉ ॥
30ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥
31ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥੨॥
32ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥
33ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥੩॥
34ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲੑਾ ॥
35ਹਰਿ ਧਨੁ ਸੰਚਨੁ ਹਰਿ ਨਾਮੁ ਭੋਜਨੁ ਇਹੁ ਨਾਨਕ ਕੀਨੋ ਚੋਲੑਾ ॥੪॥੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath