ਗੁਰੂ ਗ੍ਰੰਥ ਸਾਹਿਬ 673 · Raag Dhanaasree
1ਧਨਾਸਰੀ ਮਹਲਾ ੫ ॥
2ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥
3ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥
4ਮਾਇਆ ਮੋਹ ਭੂਲੋ ਅਵਰੈ ਹੀਤ ॥
5ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥
6ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥
7ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥
8ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥
9ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥
10ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥
11ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥
12ਧਨਾਸਰੀ ਮਹਲਾ ੫ ॥
13ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥
14ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥
15ਤੁਮੑ ਕਰਹੁ ਦਇਆ ਮੇਰੇ ਸਾਈ ॥
16ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
17ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥
18ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥
19ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥
20ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥
21ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥
22ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
23ਧਨਾਸਰੀ ਮਹਲਾ ੫ ॥
24ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥
25ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥
26ਪ੍ਰਭ ਕੀ ਓਟ ਗਹੀ ਤਉ ਛੂਟੋ ॥
27ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥
28ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥
29ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥
30ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥
31ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥
32ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਇਹੁ ਚਲਤੁ ਦਿਖਾਇਆ ॥
33ਗੂਝੀ ਭਾਹਿ ਜਲੈ ਸੰਸਾਰਾ ਭਗਤ ਨ ਬਿਆਪੈ ਮਾਇਆ ॥੪॥
34ਸੰਤ ਪ੍ਰਸਾਦਿ ਮਹਾ ਸੁਖੁ ਪਾਇਆ ਸਗਲੇ ਬੰਧਨ ਕਾਟੇ ॥
35ਹਰਿ ਹਰਿ ਨਾਮੁ ਨਾਨਕ ਧਨੁ ਪਾਇਆ ਅਪੁਨੈ ਘਰਿ ਲੈ ਆਇਆ ਖਾਟੇ ॥੫॥੧੧॥
36ਧਨਾਸਰੀ ਮਹਲਾ ੫ ॥
37ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath