ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 674 · Raag Dhanaasree · Guru Arjan Dev Ji

1ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥

2ਜਿਹਵਾ ਏਕ ਕਵਨ ਗੁਨ ਕਹੀਐ ॥

3ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥

4ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥

5ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥

6ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥

7ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

8ਧਨਾਸਰੀ ਮਹਲਾ ੫ ॥

9ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥

10ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥

11ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥

12ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥

13ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥

14ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥

15ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥

16ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥

17ਧਨਾਸਰੀ ਮਹਲਾ ੫ ॥

18ਬੰਧਨ ਤੇ ਛੁਟਕਾਵੈ ਪ੍ਰਭੂ ਮਿਲਾਵੈ ਹਰਿ ਹਰਿ ਨਾਮੁ ਸੁਨਾਵੈ ॥

19ਅਸਥਿਰੁ ਕਰੇ ਨਿਹਚਲੁ ਇਹੁ ਮਨੂਆ ਬਹੁਰਿ ਨ ਕਤਹੂ ਧਾਵੈ ॥੧॥

20ਹੈ ਕੋਊ ਐਸੋ ਹਮਰਾ ਮੀਤੁ ॥

21ਸਗਲ ਸਮਗ੍ਰੀ ਜੀਉ ਹੀਉ ਦੇਉ ਅਰਪਉ ਅਪਨੋ ਚੀਤੁ ॥੧॥ ਰਹਾਉ ॥

22ਪਰ ਧਨ ਪਰ ਤਨ ਪਰ ਕੀ ਨਿੰਦਾ ਇਨ ਸਿਉ ਪ੍ਰੀਤਿ ਨ ਲਾਗੈ ॥

23ਸੰਤਹ ਸੰਗੁ ਸੰਤ ਸੰਭਾਖਨੁ ਹਰਿ ਕੀਰਤਨਿ ਮਨੁ ਜਾਗੈ ॥੨॥

24ਗੁਣ ਨਿਧਾਨ ਦਇਆਲ ਪੁਰਖ ਪ੍ਰਭ ਸਰਬ ਸੂਖ ਦਇਆਲਾ ॥

25ਮਾਗੈ ਦਾਨੁ ਨਾਮੁ ਤੇਰੋ ਨਾਨਕੁ ਜਿਉ ਮਾਤਾ ਬਾਲ ਗੁਪਾਲਾ ॥੩॥੧੪॥

26ਧਨਾਸਰੀ ਮਹਲਾ ੫ ॥

27ਹਰਿ ਹਰਿ ਲੀਨੇ ਸੰਤ ਉਬਾਰਿ ॥

28ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥

29ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥

30ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥

31ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥

32ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

33ਧਨਾਸਿਰੀ ਮਹਲਾ ੫ ॥

34ਅਬ ਹਰਿ ਰਾਖਨਹਾਰੁ ਚਿਤਾਰਿਆ ॥

35ਪਤਿਤ ਪੁਨੀਤ ਕੀਏ ਖਿਨ ਭੀਤਰਿ ਸਗਲਾ ਰੋਗੁ ਬਿਦਾਰਿਆ ॥੧॥ ਰਹਾਉ ॥

36ਗੋਸਟਿ ਭਈ ਸਾਧ ਕੈ ਸੰਗਮਿ ਕਾਮ ਕ੍ਰੋਧੁ ਲੋਭੁ ਮਾਰਿਆ ॥

37ਸਿਮਰਿ ਸਿਮਰਿ ਪੂਰਨ ਨਾਰਾਇਨ ਸੰਗੀ ਸਗਲੇ ਤਾਰਿਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath