ਗੁਰੂ ਗ੍ਰੰਥ ਸਾਹਿਬ 675 · Raag Dhanaasree · Guru Arjan Dev Ji
1ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥
2ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
3ਧਨਾਸਰੀ ਮਹਲਾ ੫ ॥
4ਮੇਰਾ ਲਾਗੋ ਰਾਮ ਸਿਉ ਹੇਤੁ ॥
5ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
6ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
7ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
8ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
9ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
10ਧਨਾਸਿਰੀ ਮਹਲਾ ੫ ॥
11ਅਉਖਧੁ ਤੇਰੋ ਨਾਮੁ ਦਇਆਲ ॥
12ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥
13ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥
14ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥
15ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥
16ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
17ਰਾਗੁ ਧਨਾਸਰੀ ਮਹਲਾ ੫
18ੴ ਸਤਿਗੁਰ ਪ੍ਰਸਾਦਿ ॥
19ਹਾ ਹਾ ਪ੍ਰਭ ਰਾਖਿ ਲੇਹੁ ॥
20ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
21ਅਗਨਿ ਕੁਟੰਬ ਸਾਗਰ ਸੰਸਾਰ ॥
22ਭਰਮ ਮੋਹ ਅਗਿਆਨ ਅੰਧਾਰ ॥੧॥
23ਊਚ ਨੀਚ ਸੂਖ ਦੂਖ ॥
24ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
25ਮਨਿ ਬਾਸਨਾ ਰਚਿ ਬਿਖੈ ਬਿਆਧਿ ॥
26ਪੰਚ ਦੂਤ ਸੰਗਿ ਮਹਾ ਅਸਾਧ ॥੩॥
27ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
28ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
29ਧਨਾਸਰੀ ਮਹਲਾ ੫ ॥
30ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
31ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
32ਸਾਧੂ ਸੰਗਿ ਭਜਹੁ ਗੁਪਾਲ ॥
33ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
34ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
35ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
36ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
37ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
38ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath