ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 676 · Raag Dhanaasree · Guru Arjan Dev Ji

1ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

2ਧਨਾਸਰੀ ਮਹਲਾ ੫ ॥

3ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

4ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

5ਤਾ ਤੇ ਮੋਹਿ ਧਾਰੀ ਓਟ ਗੋਪਾਲ ॥

6ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

7ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

8ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

9ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

10ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

11ਧਨਾਸਰੀ ਮਹਲਾ ੫ ਘਰੁ ੨ ਚਉਪਦੇ

12ੴ ਸਤਿਗੁਰ ਪ੍ਰਸਾਦਿ ॥

13ਛੋਡਿ ਜਾਹਿ ਸੇ ਕਰਹਿ ਪਰਾਲ ॥

14ਕਾਮਿ ਨ ਆਵਹਿ ਸੇ ਜੰਜਾਲ ॥

15ਸੰਗਿ ਨ ਚਾਲਹਿ ਤਿਨ ਸਿਉ ਹੀਤ ॥

16ਜੋ ਬੈਰਾਈ ਸੇਈ ਮੀਤ ॥੧॥

17ਐਸੇ ਭਰਮਿ ਭੁਲੇ ਸੰਸਾਰਾ ॥

18ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥

19ਸਾਚੁ ਧਰਮੁ ਨਹੀ ਭਾਵੈ ਡੀਠਾ ॥

20ਝੂਠ ਧੋਹ ਸਿਉ ਰਚਿਓ ਮੀਠਾ ॥

21ਦਾਤਿ ਪਿਆਰੀ ਵਿਸਰਿਆ ਦਾਤਾਰਾ ॥

22ਜਾਣੈ ਨਾਹੀ ਮਰਣੁ ਵਿਚਾਰਾ ॥੨॥

23ਵਸਤੁ ਪਰਾਈ ਕਉ ਉਠਿ ਰੋਵੈ ॥

24ਕਰਮ ਧਰਮ ਸਗਲਾ ਈ ਖੋਵੈ ॥

25ਹੁਕਮੁ ਨ ਬੂਝੈ ਆਵਣ ਜਾਣੇ ॥

26ਪਾਪ ਕਰੈ ਤਾ ਪਛੋਤਾਣੇ ॥੩॥

27ਜੋ ਤੁਧੁ ਭਾਵੈ ਸੋ ਪਰਵਾਣੁ ॥

28ਤੇਰੇ ਭਾਣੇ ਨੋ ਕੁਰਬਾਣੁ ॥

29ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥

30ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

31ਧਨਾਸਰੀ ਮਹਲਾ ੫ ॥

32ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥

33ਖਾਟਣ ਕਉ ਹਰਿ ਹਰਿ ਰੋਜਗਾਰੁ ॥

34ਸੰਚਣ ਕਉ ਹਰਿ ਏਕੋ ਨਾਮੁ ॥

35ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥

36ਨਾਮਿ ਰਤੇ ਪ੍ਰਭ ਰੰਗਿ ਅਪਾਰ ॥

37ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

38ਸਾਧ ਕੀ ਸੋਭਾ ਅਤਿ ਮਸਕੀਨੀ ॥

39ਸੰਤ ਵਡਾਈ ਹਰਿ ਜਸੁ ਚੀਨੀ ॥

40ਅਨਦੁ ਸੰਤਨ ਕੈ ਭਗਤਿ ਗੋਵਿੰਦ ॥

41ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥

42ਜਹ ਸਾਧ ਸੰਤਨ ਹੋਵਹਿ ਇਕਤ੍ਰ ॥

43ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥

44ਸਾਧ ਸਭਾ ਮਹਿ ਅਨਦ ਬਿਸ੍ਰਾਮ ॥

45ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥

46ਦੁਇ ਕਰ ਜੋੜਿ ਕਰੀ ਅਰਦਾਸਿ ॥

47ਚਰਨ ਪਖਾਰਿ ਕਹਾਂ ਗੁਣਤਾਸ ॥

48ਪ੍ਰਭ ਦਇਆਲ ਕਿਰਪਾਲ ਹਜੂਰਿ ॥

49ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath