ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 677 · Raag Dhanaasree

1ਧਨਾਸਰੀ ਮਃ ੫ ॥

2ਸੋ ਕਤ ਡਰੈ ਜਿ ਖਸਮੁ ਸਮੑਾਰੈ ॥

3ਡਰਿ ਡਰਿ ਪਚੇ ਮਨਮੁਖ ਵੇਚਾਰੇ ॥੧॥ ਰਹਾਉ ॥

4ਸਿਰ ਊਪਰਿ ਮਾਤ ਪਿਤਾ ਗੁਰਦੇਵ ॥

5ਸਫਲ ਮੂਰਤਿ ਜਾ ਕੀ ਨਿਰਮਲ ਸੇਵ ॥

6ਏਕੁ ਨਿਰੰਜਨੁ ਜਾ ਕੀ ਰਾਸਿ ॥

7ਮਿਲਿ ਸਾਧਸੰਗਤਿ ਹੋਵਤ ਪਰਗਾਸ ॥੧॥

8ਜੀਅਨ ਕਾ ਦਾਤਾ ਪੂਰਨ ਸਭ ਠਾਇ ॥

9ਕੋਟਿ ਕਲੇਸ ਮਿਟਹਿ ਹਰਿ ਨਾਇ ॥

10ਜਨਮ ਮਰਨ ਸਗਲਾ ਦੁਖੁ ਨਾਸੈ ॥

11ਗੁਰਮੁਖਿ ਜਾ ਕੈ ਮਨਿ ਤਨਿ ਬਾਸੈ ॥੨॥

12ਜਿਸ ਨੋ ਆਪਿ ਲਏ ਲੜਿ ਲਾਇ ॥

13ਦਰਗਹ ਮਿਲੈ ਤਿਸੈ ਹੀ ਜਾਇ ॥

14ਸੇਈ ਭਗਤ ਜਿ ਸਾਚੇ ਭਾਣੇ ॥

15ਜਮਕਾਲ ਤੇ ਭਏ ਨਿਕਾਣੇ ॥੩॥

16ਸਾਚਾ ਸਾਹਿਬੁ ਸਚੁ ਦਰਬਾਰੁ ॥

17ਕੀਮਤਿ ਕਉਣੁ ਕਹੈ ਬੀਚਾਰੁ ॥

18ਘਟਿ ਘਟਿ ਅੰਤਰਿ ਸਗਲ ਅਧਾਰੁ ॥

19ਨਾਨਕੁ ਜਾਚੈ ਸੰਤ ਰੇਣਾਰੁ ॥੪॥੩॥੨੪॥

20ਧਨਾਸਰੀ ਮਹਲਾ ੫

21ੴ ਸਤਿਗੁਰ ਪ੍ਰਸਾਦਿ ॥

22ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥

23ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥

24ਜਨ ਕਉ ਪ੍ਰਭ ਅਪਨੇ ਕਾ ਤਾਣੁ ॥

25ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥

26ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥

27ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥

28ਧਨਾਸਰੀ ਮਹਲਾ ੫ ॥

29ਸਗਲ ਮਨੋਰਥ ਪ੍ਰਭ ਤੇ ਪਾਏ ਕੰਠਿ ਲਾਇ ਗੁਰਿ ਰਾਖੇ ॥

30ਸੰਸਾਰ ਸਾਗਰ ਮਹਿ ਜਲਨਿ ਨ ਦੀਨੇ ਕਿਨੈ ਨ ਦੁਤਰੁ ਭਾਖੇ ॥੧॥

31ਜਿਨ ਕੈ ਮਨਿ ਸਾਚਾ ਬਿਸ੍ਵਾਸੁ ॥

32ਪੇਖਿ ਪੇਖਿ ਸੁਆਮੀ ਕੀ ਸੋਭਾ ਆਨਦੁ ਸਦਾ ਉਲਾਸੁ ॥ ਰਹਾਉ ॥

33ਚਰਨ ਸਰਨਿ ਪੂਰਨ ਪਰਮੇਸੁਰ ਅੰਤਰਜਾਮੀ ਸਾਖਿਓ ॥

34ਜਾਨਿ ਬੂਝਿ ਅਪਨਾ ਕੀਓ ਨਾਨਕ ਭਗਤਨ ਕਾ ਅੰਕੁਰੁ ਰਾਖਿਓ ॥੨॥੨॥੨੬॥

35ਧਨਾਸਰੀ ਮਹਲਾ ੫ ॥

36ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥

37ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥

38ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥

39ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥

40ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥

41ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥

42ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥

43ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥

44ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath