ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 678 · Raag Dhanaasree · Guru Arjan Dev Ji

1ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥

2ਧਨਾਸਰੀ ਮਹਲਾ ੫ ॥

3ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥

4ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

5ਤੁਮ ਘਰਿ ਆਵਹੁ ਮੇਰੇ ਮੀਤ ॥

6ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥

7ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥

8ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥

9ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥

10ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥

11ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥

12ਅਚਰਜੁ ਕੀਆ ਕਰਨੈਹਾਰੈ ਨਾਨਕ ਸਚੁ ਵਡਿਆਈ ॥੪॥੪॥੨੮॥

13ਧਨਾਸਰੀ ਮਹਲਾ ੫ ਘਰੁ ੬

14ੴ ਸਤਿਗੁਰ ਪ੍ਰਸਾਦਿ ॥

15ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

16ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

17ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥

18ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥

19ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥

20ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥

21ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥

22ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

23ਧਨਾਸਰੀ ਮਹਲਾ ੫ ॥

24ਮੇਰੇ ਲਾਲ ਭਲੋ ਰੇ ਭਲੋ ਰੇ ਭਲੋ ਹਰਿ ਮੰਗਨਾ ॥

25ਦੇਖਹੁ ਪਸਾਰਿ ਨੈਨ ਸੁਨਹੁ ਸਾਧੂ ਕੇ ਬੈਨ ਪ੍ਰਾਨਪਤਿ ਚਿਤਿ ਰਾਖੁ ਸਗਲ ਹੈ ਮਰਨਾ ॥ ਰਹਾਉ ॥

26ਚੰਦਨ ਚੋਆ ਰਸ ਭੋਗ ਕਰਤ ਅਨੇਕੈ ਬਿਖਿਆ ਬਿਕਾਰ ਦੇਖੁ ਸਗਲ ਹੈ ਫੀਕੇ ਏਕੈ ਗੋਬਿਦ ਕੋ ਨਾਮੁ ਨੀਕੋ ਕਹਤ ਹੈ ਸਾਧ ਜਨ ॥

27ਤਨੁ ਧਨੁ ਆਪਨ ਥਾਪਿਓ ਹਰਿ ਜਪੁ ਨ ਨਿਮਖ ਜਾਪਿਓ ਅਰਥੁ ਦ੍ਰਬੁ ਦੇਖੁ ਕਛੁ ਸੰਗਿ ਨਾਹੀ ਚਲਨਾ ॥੧॥

28ਜਾ ਕੋ ਰੇ ਕਰਮੁ ਭਲਾ ਤਿਨਿ ਓਟ ਗਹੀ ਸੰਤ ਪਲਾ ਤਿਨ ਨਾਹੀ ਰੇ ਜਮੁ ਸੰਤਾਵੈ ਸਾਧੂ ਕੀ ਸੰਗਨਾ ॥

29ਪਾਇਓ ਰੇ ਪਰਮ ਨਿਧਾਨੁ ਮਿਟਿਓ ਹੈ ਅਭਿਮਾਨੁ ਏਕੈ ਨਿਰੰਕਾਰ ਨਾਨਕ ਮਨੁ ਲਗਨਾ ॥੨॥੨॥੩੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath