ਗੁਰੂ ਗ੍ਰੰਥ ਸਾਹਿਬ 679 · Raag Dhanaasree
1ਧਨਾਸਰੀ ਮਹਲਾ ੫ ਘਰੁ ੭
2ੴ ਸਤਿਗੁਰ ਪ੍ਰਸਾਦਿ ॥
3ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
4ਕਲਿ ਕਲੇਸ ਲੋਭ ਮੋਹ ਮਹਾ ਭਉਜਲੁ ਤਾਰੇ ॥ ਰਹਾਉ ॥
5ਸਾਸਿ ਸਾਸਿ ਨਿਮਖ ਨਿਮਖ ਦਿਨਸੁ ਰੈਨਿ ਚਿਤਾਰੇ ॥
6ਸਾਧਸੰਗ ਜਪਿ ਨਿਸੰਗ ਮਨਿ ਨਿਧਾਨੁ ਧਾਰੇ ॥੧॥
7ਚਰਨ ਕਮਲ ਨਮਸਕਾਰ ਗੁਨ ਗੋਬਿਦ ਬੀਚਾਰੇ ॥
8ਸਾਧ ਜਨਾ ਕੀ ਰੇਨ ਨਾਨਕ ਮੰਗਲ ਸੂਖ ਸਧਾਰੇ ॥੨॥੧॥੩੧॥
9ਧਨਾਸਰੀ ਮਹਲਾ ੫ ਘਰੁ ੮ ਦੁਪਦੇ
10ੴ ਸਤਿਗੁਰ ਪ੍ਰਸਾਦਿ ॥
11ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥
12ਇਹ ਲੋਕਿ ਪਰਲੋਕਿ ਸੰਗਿ ਸਹਾਈ ਜਤ ਕਤ ਮੋਹਿ ਰਖਵਾਲੇ ॥੧॥
13ਗੁਰ ਕਾ ਬਚਨੁ ਬਸੈ ਜੀਅ ਨਾਲੇ ॥
14ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ ਭਾਹਿ ਨ ਸਾਕੈ ਜਾਲੇ ॥੧॥ ਰਹਾਉ ॥
15ਨਿਰਧਨ ਕਉ ਧਨੁ ਅੰਧੁਲੇ ਕਉ ਟਿਕ ਮਾਤ ਦੂਧੁ ਜੈਸੇ ਬਾਲੇ ॥
16ਸਾਗਰ ਮਹਿ ਬੋਹਿਥੁ ਪਾਇਓ ਹਰਿ ਨਾਨਕ ਕਰੀ ਕ੍ਰਿਪਾ ਕਿਰਪਾਲੇ ॥੨॥੧॥੩੨॥
17ਧਨਾਸਰੀ ਮਹਲਾ ੫ ॥
18ਭਏ ਕ੍ਰਿਪਾਲ ਦਇਆਲ ਗੋਬਿੰਦਾ ਅੰਮ੍ਰਿਤੁ ਰਿਦੈ ਸਿੰਚਾਈ ॥
19ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥੧॥
20ਸੰਤਨ ਕਉ ਅਨਦੁ ਸਗਲ ਹੀ ਜਾਈ ॥
21ਗ੍ਰਿਹਿ ਬਾਹਰਿ ਠਾਕੁਰੁ ਭਗਤਨ ਕਾ ਰਵਿ ਰਹਿਆ ਸ੍ਰਬ ਠਾਈ ॥੧॥ ਰਹਾਉ ॥
22ਤਾ ਕਉ ਕੋਇ ਨ ਪਹੁਚਨਹਾਰਾ ਜਾ ਕੈ ਅੰਗਿ ਗੁਸਾਈ ॥
23ਜਮ ਕੀ ਤ੍ਰਾਸ ਮਿਟੈ ਜਿਸੁ ਸਿਮਰਤ ਨਾਨਕ ਨਾਮੁ ਧਿਆਈ ॥੨॥੨॥੩੩॥
24ਧਨਾਸਰੀ ਮਹਲਾ ੫ ॥
25ਦਰਬਵੰਤੁ ਦਰਬੁ ਦੇਖਿ ਗਰਬੈ ਭੂਮਵੰਤੁ ਅਭਿਮਾਨੀ ॥
26ਰਾਜਾ ਜਾਨੈ ਸਗਲ ਰਾਜੁ ਹਮਰਾ ਤਿਉ ਹਰਿ ਜਨ ਟੇਕ ਸੁਆਮੀ ॥੧॥
27ਜੇ ਕੋਊ ਅਪੁਨੀ ਓਟ ਸਮਾਰੈ ॥
28ਜੈਸਾ ਬਿਤੁ ਤੈਸਾ ਹੋਇ ਵਰਤੈ ਅਪੁਨਾ ਬਲੁ ਨਹੀ ਹਾਰੈ ॥੧॥ ਰਹਾਉ ॥
29ਆਨ ਤਿਆਗਿ ਭਏ ਇਕ ਆਸਰ ਸਰਣਿ ਸਰਣਿ ਕਰਿ ਆਏ ॥
30ਸੰਤ ਅਨੁਗ੍ਰਹ ਭਏ ਮਨ ਨਿਰਮਲ ਨਾਨਕ ਹਰਿ ਗੁਨ ਗਾਏ ॥੨॥੩॥੩੪॥
31ਧਨਾਸਰੀ ਮਹਲਾ ੫ ॥
32ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
33ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath