ਗੁਰੂ ਗ੍ਰੰਥ ਸਾਹਿਬ 67 · Siree Raag · Guru Amar Daas Ji
1ਬਿਨੁ ਸਬਦੈ ਜਗੁ ਦੁਖੀਆ ਫਿਰੈ ਮਨਮੁਖਾ ਨੋ ਗਈ ਖਾਇ ॥
2ਸਬਦੇ ਨਾਮੁ ਧਿਆਈਐ ਸਬਦੇ ਸਚਿ ਸਮਾਇ ॥੪॥
3ਮਾਇਆ ਭੂਲੇ ਸਿਧ ਫਿਰਹਿ ਸਮਾਧਿ ਨ ਲਗੈ ਸੁਭਾਇ ॥
4ਤੀਨੇ ਲੋਅ ਵਿਆਪਤ ਹੈ ਅਧਿਕ ਰਹੀ ਲਪਟਾਇ ॥
5ਬਿਨੁ ਗੁਰ ਮੁਕਤਿ ਨ ਪਾਈਐ ਨਾ ਦੁਬਿਧਾ ਮਾਇਆ ਜਾਇ ॥੫॥
6ਮਾਇਆ ਕਿਸ ਨੋ ਆਖੀਐ ਕਿਆ ਮਾਇਆ ਕਰਮ ਕਮਾਇ ॥
7ਦੁਖਿ ਸੁਖਿ ਏਹੁ ਜੀਉ ਬਧੁ ਹੈ ਹਉਮੈ ਕਰਮ ਕਮਾਇ ॥
8ਬਿਨੁ ਸਬਦੈ ਭਰਮੁ ਨ ਚੂਕਈ ਨਾ ਵਿਚਹੁ ਹਉਮੈ ਜਾਇ ॥੬॥
9ਬਿਨੁ ਪ੍ਰੀਤੀ ਭਗਤਿ ਨ ਹੋਵਈ ਬਿਨੁ ਸਬਦੈ ਥਾਇ ਨ ਪਾਇ ॥
10ਸਬਦੇ ਹਉਮੈ ਮਾਰੀਐ ਮਾਇਆ ਕਾ ਭ੍ਰਮੁ ਜਾਇ ॥
11ਨਾਮੁ ਪਦਾਰਥੁ ਪਾਈਐ ਗੁਰਮੁਖਿ ਸਹਜਿ ਸੁਭਾਇ ॥੭॥
12ਬਿਨੁ ਗੁਰ ਗੁਣ ਨ ਜਾਪਨੀ ਬਿਨੁ ਗੁਣ ਭਗਤਿ ਨ ਹੋਇ ॥
13ਭਗਤਿ ਵਛਲੁ ਹਰਿ ਮਨਿ ਵਸਿਆ ਸਹਜਿ ਮਿਲਿਆ ਪ੍ਰਭੁ ਸੋਇ ॥
14ਨਾਨਕ ਸਬਦੇ ਹਰਿ ਸਾਲਾਹੀਐ ਕਰਮਿ ਪਰਾਪਤਿ ਹੋਇ ॥੮॥੪॥੨੧॥
15ਸਿਰੀਰਾਗੁ ਮਹਲਾ ੩ ॥
16ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥
17ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥
18ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥
19ਮਨ ਰੇ ਨਾਮੁ ਜਪਹੁ ਸੁਖੁ ਹੋਇ ॥
20ਗੁਰੁ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥
21ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥
22ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥
23ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥
24ਨਾਮਾ ਛੀਬਾ ਕਬੀਰੁ ਜੋੁਲਾਹਾ ਪੂਰੇ ਗੁਰ ਤੇ ਗਤਿ ਪਾਈ ॥
25ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥
26ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥
27ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥
28ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥
29ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥੪॥
30ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥
31ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥
32ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥੫॥
33ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥
34ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥
35ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥੬॥
36ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath