ਗੁਰੂ ਗ੍ਰੰਥ ਸਾਹਿਬ 680 · Raag Dhanaasree · Guru Arjan Dev Ji
1ਠਾਕੁਰੁ ਗਾਈਐ ਆਤਮ ਰੰਗਿ ॥
2ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
3ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
4ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
5ਧਨਾਸਰੀ ਮਹਲਾ ੫ ॥
6ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
7ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
8ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥
9ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
10ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥
11ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
12ਧਨਾਸਰੀ ਮਹਲਾ ੫ ॥
13ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
14ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
15ਜਨ ਕਉ ਨਾਮੁ ਵਡਾਈ ਸੋਭ ॥
16ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
17ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥
18ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
19ਧਨਾਸਰੀ ਮਹਲਾ ੫ ॥
20ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
21ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
22ਤੁਮ ਤਉ ਰਾਖਨਹਾਰ ਦਇਆਲ ॥
23ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥
24ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥
25ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
26ਧਨਾਸਰੀ ਮਹਲਾ ੫ ॥
27ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
28ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
29ਹਮਰੇ ਪਿਤਾ ਗੋਪਾਲ ਦਇਆਲ ॥
30ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥
31ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥
32ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
33ਧਨਾਸਰੀ ਮਹਲਾ ੫ ॥
34ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
35ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
36ਮਨਿ ਤਨਿ ਰਾਮ ਨਾਮ ਹਿਤਕਾਰੇ ॥
37ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath