ਗੁਰੂ ਗ੍ਰੰਥ ਸਾਹਿਬ 681 · Raag Dhanaasree · Guru Arjan Dev Ji
1ਧੰਨਿ ਸੁ ਥਾਨੁ ਧੰਨਿ ਓਇ ਭਵਨਾ ਜਾ ਮਹਿ ਸੰਤ ਬਸਾਰੇ ॥
2ਜਨ ਨਾਨਕ ਕੀ ਸਰਧਾ ਪੂਰਹੁ ਠਾਕੁਰ ਭਗਤ ਤੇਰੇ ਨਮਸਕਾਰੇ ॥੨॥੯॥੪੦॥
3ਧਨਾਸਰੀ ਮਹਲਾ ੫ ॥
4ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥
5ਏਕੁ ਨਾਮੁ ਦੀਓ ਮਨ ਮੰਤਾ ਬਿਨਸਿ ਨ ਕਤਹੂ ਜਾਤਿ ॥੧॥
6ਸਤਿਗੁਰਿ ਪੂਰੈ ਕੀਨੀ ਦਾਤਿ ॥
7ਹਰਿ ਹਰਿ ਨਾਮੁ ਦੀਓ ਕੀਰਤਨ ਕਉ ਭਈ ਹਮਾਰੀ ਗਾਤਿ ॥ ਰਹਾਉ ॥
8ਅੰਗੀਕਾਰੁ ਕੀਓ ਪ੍ਰਭਿ ਅਪੁਨੈ ਭਗਤਨ ਕੀ ਰਾਖੀ ਪਾਤਿ ॥
9ਨਾਨਕ ਚਰਨ ਗਹੇ ਪ੍ਰਭ ਅਪਨੇ ਸੁਖੁ ਪਾਇਓ ਦਿਨ ਰਾਤਿ ॥੨॥੧੦॥੪੧॥
10ਧਨਾਸਰੀ ਮਹਲਾ ੫ ॥
11ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
12ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
13ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
14ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
15ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
16ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
17ਧਨਾਸਰੀ ਮਹਲਾ ੫ ॥
18ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸੀਤਲ ਤਨੁ ਮਨੁ ਛਾਤੀ ॥
19ਰੂਪ ਰੰਗ ਸੂਖ ਧਨੁ ਜੀਅ ਕਾ ਪਾਰਬ੍ਰਹਮ ਮੋਰੈ ਜਾਤੀ ॥੧॥
20ਰਸਨਾ ਰਾਮ ਰਸਾਇਨਿ ਮਾਤੀ ॥
21ਰੰਗ ਰੰਗੀ ਰਾਮ ਅਪਨੇ ਕੈ ਚਰਨ ਕਮਲ ਨਿਧਿ ਥਾਤੀ ॥ ਰਹਾਉ ॥
22ਜਿਸ ਕਾ ਸਾ ਤਿਨ ਹੀ ਰਖਿ ਲੀਆ ਪੂਰਨ ਪ੍ਰਭ ਕੀ ਭਾਤੀ ॥
23ਮੇਲਿ ਲੀਓ ਆਪੇ ਸੁਖਦਾਤੈ ਨਾਨਕ ਹਰਿ ਰਾਖੀ ਪਾਤੀ ॥੨॥੧੨॥੪੩॥
24ਧਨਾਸਰੀ ਮਹਲਾ ੫ ॥
25ਦੂਤ ਦੁਸਮਨ ਸਭਿ ਤੁਝ ਤੇ ਨਿਵਰਹਿ ਪ੍ਰਗਟ ਪ੍ਰਤਾਪੁ ਤੁਮਾਰਾ ॥
26ਜੋ ਜੋ ਤੇਰੇ ਭਗਤ ਦੁਖਾਏ ਓਹੁ ਤਤਕਾਲ ਤੁਮ ਮਾਰਾ ॥੧॥
27ਨਿਰਖਉ ਤੁਮਰੀ ਓਰਿ ਹਰਿ ਨੀਤ ॥
28ਮੁਰਾਰਿ ਸਹਾਇ ਹੋਹੁ ਦਾਸ ਕਉ ਕਰੁ ਗਹਿ ਉਧਰਹੁ ਮੀਤ ॥ ਰਹਾਉ ॥
29ਸੁਣੀ ਬੇਨਤੀ ਠਾਕੁਰਿ ਮੇਰੈ ਖਸਮਾਨਾ ਕਰਿ ਆਪਿ ॥
30ਨਾਨਕ ਅਨਦ ਭਏ ਦੁਖ ਭਾਗੇ ਸਦਾ ਸਦਾ ਹਰਿ ਜਾਪਿ ॥੨॥੧੩॥੪੪॥
31ਧਨਾਸਰੀ ਮਹਲਾ ੫ ॥
32ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
33ਕ੍ਰਿਪਾ ਕਟਾਖੵ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
34ਹਰਿ ਜਨ ਰਾਖੇ ਗੁਰ ਗੋਵਿੰਦ ॥
35ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
36ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
37ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath