ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 682 · Raag Dhanaasree

1ਧਨਾਸਰੀ ਮਹਲਾ ੫ ॥

2ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥

3ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥

4ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥

5ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥

6ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥

7ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

8ਧਨਾਸਰੀ ਮਹਲਾ ੫ ॥

9ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

10ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

11ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

12ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

13ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

14ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

15ਧਨਾਸਰੀ ਮਹਲਾ ੫ ॥

16ਜਨ ਕੇ ਪੂਰਨ ਹੋਏ ਕਾਮ ॥

17ਕਲੀ ਕਾਲ ਮਹਾ ਬਿਖਿਆ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥

18ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥

19ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥

20ਚਰਨ ਕਮਲ ਹਰਿ ਜਨ ਕੀ ਥਾਤੀ ਕੋਟਿ ਸੂਖ ਬਿਸ੍ਰਾਮ ॥

21ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥

22ਧਨਾਸਰੀ ਮਹਲਾ ੫ ॥

23ਮਾਂਗਉ ਰਾਮ ਤੇ ਇਕੁ ਦਾਨੁ ॥

24ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥

25ਚਰਨ ਤੁਮੑਾਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥

26ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥

27ਸ੍ਵਸਤਿ ਬਿਵਸਥਾ ਹਰਿ ਕੀ ਸੇਵਾ ਮਧੵੰਤ ਪ੍ਰਭ ਜਾਪਣ ॥

28ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥

29ਧਨਾਸਰੀ ਮਹਲਾ ੫ ॥

30ਮਾਂਗਉ ਰਾਮ ਤੇ ਸਭਿ ਥੋਕ ॥

31ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥

32ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥

33ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥

34ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥

35ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥

36ਧਨਾਸਰੀ ਮਹਲਾ ੫ ॥

37ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥

38ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਧਿਆਨੁ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath