ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 684 · Raag Dhanaasree · Guru Arjan Dev Ji

1ਚਰਨ ਕਮਲ ਜਾ ਕਾ ਮਨੁ ਰਾਪੈ ॥

2ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

3ਸਾਗਰੁ ਤਰਿਆ ਸਾਧੂ ਸੰਗੇ ॥

4ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

5ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

6ਜਮ ਜੰਦਾਰੁ ਨ ਆਵੈ ਨੇੜੇ ॥੪॥

7ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

8ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

9ਧਨਾਸਰੀ ਮਹਲਾ ੫ ॥

10ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

11ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥

12ਜੀਵਨਾ ਹਰਿ ਜੀਵਨਾ ॥

13ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

14ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥

15ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥

16ਹਸਤੀ ਰਥ ਅਸੁ ਅਸਵਾਰੀ ॥

17ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥

18ਮਨ ਤਨ ਅੰਤਰਿ ਚਰਨ ਧਿਆਇਆ ॥

19ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥

20ਧਨਾਸਰੀ ਮਹਲਾ ੫ ॥

21ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥

22ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥

23ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥

24ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥

25ਬੰਧਨ ਕਾਟਨਹਾਰੁ ਸੁਆਮੀ ॥

26ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥

27ਧਨਾਸਰੀ ਮਹਲਾ ੫ ॥

28ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥

29ਜੀਅ ਪ੍ਰਾਨ ਮਨ ਧਨ ਤੇ ਪਿਆਰਾ ॥

30ਹਉਮੈ ਬੰਧੁ ਹਰਿ ਦੇਵਣਹਾਰਾ ॥੧॥

31ਚਰਨ ਕਮਲ ਸਿਉ ਲਾਗਉ ਨੇਹੁ ॥

32ਨਾਨਕ ਕੀ ਬੇਨੰਤੀ ਏਹ ॥੨॥੪॥੫੮॥

33ੴ ਸਤਿਗੁਰ ਪ੍ਰਸਾਦਿ ॥

34ਧਨਾਸਰੀ ਮਹਲਾ ੯ ॥

35ਕਾਹੇ ਰੇ ਬਨ ਖੋਜਨ ਜਾਈ ॥

36ਸਰਬ ਨਿਵਾਸੀ ਸਦਾ ਅਲੇਪਾ ਤੋਹੀ ਸੰਗਿ ਸਮਾਈ ॥੧॥ ਰਹਾਉ ॥

37ਪੁਹਪ ਮਧਿ ਜਿਉ ਬਾਸੁ ਬਸਤੁ ਹੈ ਮੁਕਰ ਮਾਹਿ ਜੈਸੇ ਛਾਈ ॥

38ਤੈਸੇ ਹੀ ਹਰਿ ਬਸੇ ਨਿਰੰਤਰਿ ਘਟ ਹੀ ਖੋਜਹੁ ਭਾਈ ॥੧॥

39ਬਾਹਰਿ ਭੀਤਰਿ ਏਕੋ ਜਾਨਹੁ ਇਹੁ ਗੁਰ ਗਿਆਨੁ ਬਤਾਈ ॥

40ਜਨ ਨਾਨਕ ਬਿਨੁ ਆਪਾ ਚੀਨੈ ਮਿਟੈ ਨ ਭ੍ਰਮ ਕੀ ਕਾਈ ॥੨॥੧॥

41ਧਨਾਸਰੀ ਮਹਲਾ ੯ ॥

42ਸਾਧੋ ਇਹੁ ਜਗੁ ਭਰਮ ਭੁਲਾਨਾ ॥

43ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥

44ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath