ਗੁਰੂ ਗ੍ਰੰਥ ਸਾਹਿਬ 685 · Raag Dhanaasree · Guru Tegh Bahaadur Ji
1ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
2ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥
3ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
4ਧਨਾਸਰੀ ਮਹਲਾ ੯ ॥
5ਤਿਹ ਜੋਗੀ ਕਉ ਜੁਗਤਿ ਨ ਜਾਨਉ ॥
6ਲੋਭ ਮੋਹ ਮਾਇਆ ਮਮਤਾ ਫੁਨਿ ਜਿਹ ਘਟਿ ਮਾਹਿ ਪਛਾਨਉ ॥੧॥ ਰਹਾਉ ॥
7ਪਰ ਨਿੰਦਾ ਉਸਤਤਿ ਨਹ ਜਾ ਕੈ ਕੰਚਨ ਲੋਹ ਸਮਾਨੋ ॥
8ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ ॥੧॥
9ਚੰਚਲ ਮਨੁ ਦਹ ਦਿਸਿ ਕਉ ਧਾਵਤ ਅਚਲ ਜਾਹਿ ਠਹਰਾਨੋ ॥
10ਕਹੁ ਨਾਨਕ ਇਹ ਬਿਧਿ ਕੋ ਜੋ ਨਰੁ ਮੁਕਤਿ ਤਾਹਿ ਤੁਮ ਮਾਨੋ ॥੨॥੩॥
11ਧਨਾਸਰੀ ਮਹਲਾ ੯ ॥
12ਅਬ ਮੈ ਕਉਨੁ ਉਪਾਉ ਕਰਉ ॥
13ਜਿਹ ਬਿਧਿ ਮਨ ਕੋ ਸੰਸਾ ਚੂਕੈ ਭਉ ਨਿਧਿ ਪਾਰਿ ਪਰਉ ॥੧॥ ਰਹਾਉ ॥
14ਜਨਮੁ ਪਾਇ ਕਛੁ ਭਲੋ ਨ ਕੀਨੋ ਤਾ ਤੇ ਅਧਿਕ ਡਰਉ ॥
15ਮਨ ਬਚ ਕ੍ਰਮ ਹਰਿ ਗੁਨ ਨਹੀ ਗਾਏ ਯਹ ਜੀਅ ਸੋਚ ਧਰਉ ॥੧॥
16ਗੁਰਮਤਿ ਸੁਨਿ ਕਛੁ ਗਿਆਨੁ ਨ ਉਪਜਿਓ ਪਸੁ ਜਿਉ ਉਦਰੁ ਭਰਉ ॥
17ਕਹੁ ਨਾਨਕ ਪ੍ਰਭ ਬਿਰਦੁ ਪਛਾਨਉ ਤਬ ਹਉ ਪਤਿਤ ਤਰਉ ॥੨॥੪॥੯॥੯॥੧੩॥੫੮॥੪॥੯੩॥
18ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
19ੴ ਸਤਿਗੁਰ ਪ੍ਰਸਾਦਿ ॥
20ਗੁਰੁ ਸਾਗਰੁ ਰਤਨੀ ਭਰਪੂਰੇ ॥
21ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥
22ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥
23ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
24ਕਿਆ ਬਗੁ ਬਪੁੜਾ ਛਪੜੀ ਨਾਇ ॥
25ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥
26ਰਖਿ ਰਖਿ ਚਰਨ ਧਰੇ ਵੀਚਾਰੀ ॥
27ਦੁਬਿਧਾ ਛੋਡਿ ਭਏ ਨਿਰੰਕਾਰੀ ॥
28ਮੁਕਤਿ ਪਦਾਰਥੁ ਹਰਿ ਰਸ ਚਾਖੇ ॥
29ਆਵਣ ਜਾਣ ਰਹੇ ਗੁਰਿ ਰਾਖੇ ॥੨॥
30ਸਰਵਰ ਹੰਸਾ ਛੋਡਿ ਨ ਜਾਇ ॥
31ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥
32ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥
33ਅਕਥ ਕਥਾ ਗੁਰ ਬਚਨੀ ਆਦਰੁ ॥੩॥
34ਸੁੰਨ ਮੰਡਲ ਇਕੁ ਜੋਗੀ ਬੈਸੇ ॥
35ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥
36ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥
37ਸੁਰਿ ਨਰ ਨਾਥ ਸਚੇ ਸਰਣਾਈ ॥੪॥
38ਆਨੰਦ ਮੂਲੁ ਅਨਾਥ ਅਧਾਰੀ ॥
39ਗੁਰਮੁਖਿ ਭਗਤਿ ਸਹਜਿ ਬੀਚਾਰੀ ॥
40ਭਗਤਿ ਵਛਲ ਭੈ ਕਾਟਣਹਾਰੇ ॥
41ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥
42ਅਨਿਕ ਜਤਨ ਕਰਿ ਕਾਲੁ ਸੰਤਾਏ ॥
43ਮਰਣੁ ਲਿਖਾਇ ਮੰਡਲ ਮਹਿ ਆਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath