ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 687 · Raag Dhanaasree · Guru Arjan Dev Ji

1ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥

2ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥

3ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥

4ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥

5ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥

6ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥

7ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥

8ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥

9ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥

10ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥

11ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥

12ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥

13ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥

14ਸਫਲ ਸਫਲ ਭਈ ਸਫਲ ਜਾਤ੍ਰਾ ॥

15ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

16ਧਨਾਸਰੀ ਮਹਲਾ ੧ ਛੰਤ

17ੴ ਸਤਿਗੁਰ ਪ੍ਰਸਾਦਿ ॥

18ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥

19ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥

20ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥

21ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥

22ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥

23ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥

24ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥

25ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥

26ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥

27ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥

28ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥

29ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥

30ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath