ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 689 · Raag Dhanaasree · Guru Nanak Dev Ji

1ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥

2ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥

3ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥

4ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥

5ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

6ਧਨਾਸਰੀ ਛੰਤ ਮਹਲਾ ੧ ॥

7ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥

8ਮਸਤਕਿ ਲਿਖਿਅੜਾ ਲੇਖੁ ਪੁਰਬਿ ਕਮਾਇਆ ਜੀਉ ॥

9ਲੇਖੁ ਨ ਮਿਟਈ ਪੁਰਬਿ ਕਮਾਇਆ ਕਿਆ ਜਾਣਾ ਕਿਆ ਹੋਸੀ ॥

10ਗੁਣੀ ਅਚਾਰਿ ਨਹੀ ਰੰਗਿ ਰਾਤੀ ਅਵਗੁਣ ਬਹਿ ਬਹਿ ਰੋਸੀ ॥

11ਧਨੁ ਜੋਬਨੁ ਆਕ ਕੀ ਛਾਇਆ ਬਿਰਧਿ ਭਏ ਦਿਨ ਪੁੰਨਿਆ ॥

12ਨਾਨਕ ਨਾਮ ਬਿਨਾ ਦੋਹਾਗਣਿ ਛੂਟੀ ਝੂਠਿ ਵਿਛੁੰਨਿਆ ॥੧॥

13ਬੂਡੀ ਘਰੁ ਘਾਲਿਓ ਗੁਰ ਕੈ ਭਾਇ ਚਲੋ ॥

14ਸਾਚਾ ਨਾਮੁ ਧਿਆਇ ਪਾਵਹਿ ਸੁਖਿ ਮਹਲੋ ॥

15ਹਰਿ ਨਾਮੁ ਧਿਆਏ ਤਾ ਸੁਖੁ ਪਾਏ ਪੇਈਅੜੈ ਦਿਨ ਚਾਰੇ ॥

16ਨਿਜ ਘਰਿ ਜਾਇ ਬਹੈ ਸਚੁ ਪਾਏ ਅਨਦਿਨੁ ਨਾਲਿ ਪਿਆਰੇ ॥

17ਵਿਣੁ ਭਗਤੀ ਘਰਿ ਵਾਸੁ ਨ ਹੋਵੀ ਸੁਣਿਅਹੁ ਲੋਕ ਸਬਾਏ ॥

18ਨਾਨਕ ਸਰਸੀ ਤਾ ਪਿਰੁ ਪਾਏ ਰਾਤੀ ਸਾਚੈ ਨਾਏ ॥੨॥

19ਪਿਰੁ ਧਨ ਭਾਵੈ ਤਾ ਪਿਰ ਭਾਵੈ ਨਾਰੀ ਜੀਉ ॥

20ਰੰਗਿ ਪ੍ਰੀਤਮ ਰਾਤੀ ਗੁਰ ਕੈ ਸਬਦਿ ਵੀਚਾਰੀ ਜੀਉ ॥

21ਗੁਰ ਸਬਦਿ ਵੀਚਾਰੀ ਨਾਹ ਪਿਆਰੀ ਨਿਵਿ ਨਿਵਿ ਭਗਤਿ ਕਰੇਈ ॥

22ਮਾਇਆ ਮੋਹੁ ਜਲਾਏ ਪ੍ਰੀਤਮੁ ਰਸ ਮਹਿ ਰੰਗੁ ਕਰੇਈ ॥

23ਪ੍ਰਭ ਸਾਚੇ ਸੇਤੀ ਰੰਗਿ ਰੰਗੇਤੀ ਲਾਲ ਭਈ ਮਨੁ ਮਾਰੀ ॥

24ਨਾਨਕ ਸਾਚਿ ਵਸੀ ਸੋਹਾਗਣਿ ਪਿਰ ਸਿਉ ਪ੍ਰੀਤਿ ਪਿਆਰੀ ॥੩॥

25ਪਿਰ ਘਰਿ ਸੋਹੈ ਨਾਰਿ ਜੇ ਪਿਰ ਭਾਵਏ ਜੀਉ ॥

26ਝੂਠੇ ਵੈਣ ਚਵੇ ਕਾਮਿ ਨ ਆਵਏ ਜੀਉ ॥

27ਝੂਠੁ ਅਲਾਵੈ ਕਾਮਿ ਨ ਆਵੈ ਨਾ ਪਿਰੁ ਦੇਖੈ ਨੈਣੀ ॥

28ਅਵਗੁਣਿਆਰੀ ਕੰਤਿ ਵਿਸਾਰੀ ਛੂਟੀ ਵਿਧਣ ਰੈਣੀ ॥

29ਗੁਰ ਸਬਦੁ ਨ ਮਾਨੈ ਫਾਹੀ ਫਾਥੀ ਸਾ ਧਨ ਮਹਲੁ ਨ ਪਾਏ ॥

30ਨਾਨਕ ਆਪੇ ਆਪੁ ਪਛਾਣੈ ਗੁਰਮੁਖਿ ਸਹਜਿ ਸਮਾਏ ॥੪॥

31ਧਨ ਸੋਹਾਗਣਿ ਨਾਰਿ ਜਿਨਿ ਪਿਰੁ ਜਾਣਿਆ ਜੀਉ ॥

32ਨਾਮ ਬਿਨਾ ਕੂੜਿਆਰਿ ਕੂੜੁ ਕਮਾਣਿਆ ਜੀਉ ॥

33ਹਰਿ ਭਗਤਿ ਸੁਹਾਵੀ ਸਾਚੇ ਭਾਵੀ ਭਾਇ ਭਗਤਿ ਪ੍ਰਭ ਰਾਤੀ ॥

34ਪਿਰੁ ਰਲੀਆਲਾ ਜੋਬਨਿ ਬਾਲਾ ਤਿਸੁ ਰਾਵੇ ਰੰਗਿ ਰਾਤੀ ॥

35ਗੁਰ ਸਬਦਿ ਵਿਗਾਸੀ ਸਹੁ ਰਾਵਾਸੀ ਫਲੁ ਪਾਇਆ ਗੁਣਕਾਰੀ ॥

36ਨਾਨਕ ਸਾਚੁ ਮਿਲੈ ਵਡਿਆਈ ਪਿਰ ਘਰਿ ਸੋਹੈ ਨਾਰੀ ॥੫॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath