ਗੁਰੂ ਗ੍ਰੰਥ ਸਾਹਿਬ 68 · Siree Raag · Guru Amar Daas Ji
1ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥
2ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥੭॥
3ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥
4ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥
5ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥੮॥੫॥੨੨॥
6ਸਿਰੀਰਾਗੁ ਮਹਲਾ ੩ ॥
7ਸਹਜੈ ਨੋ ਸਭ ਲੋਚਦੀ ਬਿਨੁ ਗੁਰ ਪਾਇਆ ਨ ਜਾਇ ॥
8ਪੜਿ ਪੜਿ ਪੰਡਿਤ ਜੋਤਕੀ ਥਕੇ ਭੇਖੀ ਭਰਮਿ ਭੁਲਾਇ ॥
9ਗੁਰ ਭੇਟੇ ਸਹਜੁ ਪਾਇਆ ਆਪਣੀ ਕਿਰਪਾ ਕਰੇ ਰਜਾਇ ॥੧॥
10ਭਾਈ ਰੇ ਗੁਰ ਬਿਨੁ ਸਹਜੁ ਨ ਹੋਇ ॥
11ਸਬਦੈ ਹੀ ਤੇ ਸਹਜੁ ਊਪਜੈ ਹਰਿ ਪਾਇਆ ਸਚੁ ਸੋਇ ॥੧॥ ਰਹਾਉ ॥
12ਸਹਜੇ ਗਾਵਿਆ ਥਾਇ ਪਵੈ ਬਿਨੁ ਸਹਜੈ ਕਥਨੀ ਬਾਦਿ ॥
13ਸਹਜੇ ਹੀ ਭਗਤਿ ਊਪਜੈ ਸਹਜਿ ਪਿਆਰਿ ਬੈਰਾਗਿ ॥
14ਸਹਜੈ ਹੀ ਤੇ ਸੁਖ ਸਾਤਿ ਹੋਇ ਬਿਨੁ ਸਹਜੈ ਜੀਵਣੁ ਬਾਦਿ ॥੨॥
15ਸਹਜਿ ਸਾਲਾਹੀ ਸਦਾ ਸਦਾ ਸਹਜਿ ਸਮਾਧਿ ਲਗਾਇ ॥
16ਸਹਜੇ ਹੀ ਗੁਣ ਊਚਰੈ ਭਗਤਿ ਕਰੇ ਲਿਵ ਲਾਇ ॥
17ਸਬਦੇ ਹੀ ਹਰਿ ਮਨਿ ਵਸੈ ਰਸਨਾ ਹਰਿ ਰਸੁ ਖਾਇ ॥੩॥
18ਸਹਜੇ ਕਾਲੁ ਵਿਡਾਰਿਆ ਸਚ ਸਰਣਾਈ ਪਾਇ ॥
19ਸਹਜੇ ਹਰਿ ਨਾਮੁ ਮਨਿ ਵਸਿਆ ਸਚੀ ਕਾਰ ਕਮਾਇ ॥
20ਸੇ ਵਡਭਾਗੀ ਜਿਨੀ ਪਾਇਆ ਸਹਜੇ ਰਹੇ ਸਮਾਇ ॥੪॥
21ਮਾਇਆ ਵਿਚਿ ਸਹਜੁ ਨ ਊਪਜੈ ਮਾਇਆ ਦੂਜੈ ਭਾਇ ॥
22ਮਨਮੁਖ ਕਰਮ ਕਮਾਵਣੇ ਹਉਮੈ ਜਲੈ ਜਲਾਇ ॥
23ਜੰਮਣੁ ਮਰਣੁ ਨ ਚੂਕਈ ਫਿਰਿ ਫਿਰਿ ਆਵੈ ਜਾਇ ॥੫॥
24ਤ੍ਰਿਹੁ ਗੁਣਾ ਵਿਚਿ ਸਹਜੁ ਨ ਪਾਈਐ ਤ੍ਰੈ ਗੁਣ ਭਰਮਿ ਭੁਲਾਇ ॥
25ਪੜੀਐ ਗੁਣੀਐ ਕਿਆ ਕਥੀਐ ਜਾ ਮੁੰਢਹੁ ਘੁਥਾ ਜਾਇ ॥
26ਚਉਥੇ ਪਦ ਮਹਿ ਸਹਜੁ ਹੈ ਗੁਰਮੁਖਿ ਪਲੈ ਪਾਇ ॥੬॥
27ਨਿਰਗੁਣ ਨਾਮੁ ਨਿਧਾਨੁ ਹੈ ਸਹਜੇ ਸੋਝੀ ਹੋਇ ॥
28ਗੁਣਵੰਤੀ ਸਾਲਾਹਿਆ ਸਚੇ ਸਚੀ ਸੋਇ ॥
29ਭੁਲਿਆ ਸਹਜਿ ਮਿਲਾਇਸੀ ਸਬਦਿ ਮਿਲਾਵਾ ਹੋਇ ॥੭॥
30ਬਿਨੁ ਸਹਜੈ ਸਭੁ ਅੰਧੁ ਹੈ ਮਾਇਆ ਮੋਹੁ ਗੁਬਾਰੁ ॥
31ਸਹਜੇ ਹੀ ਸੋਝੀ ਪਈ ਸਚੈ ਸਬਦਿ ਅਪਾਰਿ ॥
32ਆਪੇ ਬਖਸਿ ਮਿਲਾਇਅਨੁ ਪੂਰੇ ਗੁਰ ਕਰਤਾਰਿ ॥੮॥
33ਸਹਜੇ ਅਦਿਸਟੁ ਪਛਾਣੀਐ ਨਿਰਭਉ ਜੋਤਿ ਨਿਰੰਕਾਰੁ ॥
34ਸਭਨਾ ਜੀਆ ਕਾ ਇਕੁ ਦਾਤਾ ਜੋਤੀ ਜੋਤਿ ਮਿਲਾਵਣਹਾਰੁ ॥
35ਪੂਰੈ ਸਬਦਿ ਸਲਾਹੀਐ ਜਿਸ ਦਾ ਅੰਤੁ ਨ ਪਾਰਾਵਾਰੁ ॥੯॥
36ਗਿਆਨੀਆ ਕਾ ਧਨੁ ਨਾਮੁ ਹੈ ਸਹਜਿ ਕਰਹਿ ਵਾਪਾਰੁ ॥
37ਅਨਦਿਨੁ ਲਾਹਾ ਹਰਿ ਨਾਮੁ ਲੈਨਿ ਅਖੁਟ ਭਰੇ ਭੰਡਾਰ ॥
38ਨਾਨਕ ਤੋਟਿ ਨ ਆਵਈ ਦੀਏ ਦੇਵਣਹਾਰਿ ॥੧੦॥੬॥੨੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath