ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 690 · Raag Dhanaasree

1ਧਨਾਸਰੀ ਛੰਤ ਮਹਲਾ ੪ ਘਰੁ ੧

2ੴ ਸਤਿਗੁਰ ਪ੍ਰਸਾਦਿ ॥

3ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

4ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

5ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

6ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

7ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

8ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

9ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

10ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

11ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥

12ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

13ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

14ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

15ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

16ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

17ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

18ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

19ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

20ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

21ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

22ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

23ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

24ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

25ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥

26ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

27ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

28ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

29ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

30ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

31ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

32ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath