ਗੁਰੂ ਗ੍ਰੰਥ ਸਾਹਿਬ 691 · Raag Dhanaasree
1ਧਨਾਸਰੀ ਮਹਲਾ ੫ ਛੰਤ
2ੴ ਸਤਿਗੁਰ ਪ੍ਰਸਾਦਿ ॥
3ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥
4ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥
5ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥
6ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥
7ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
8ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥
9ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
10ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥
11ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥
12ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥
13ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
14ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥
15ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ ॥
16ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥
17ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥
18ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥
19ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥
20ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥
21ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥
22ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥
23ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥
24ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥
25ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥
26ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥
27ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
28ੴ ਸਤਿਗੁਰ ਪ੍ਰਸਾਦਿ ॥
29ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥
30ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥ ਰਹਾਉ ॥
31ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥
32ਚਾਰਿ ਬੇਦ ਅਰੁ ਸਿੰਮ੍ਰਿਤਿ ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥
33ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ ਸਰਨਾਂਹੀ ॥੪॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath