ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 692 · Raag Dhanaasree · Bhagat Kabeer Ji

1ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥

2ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥

3ਸੋ ਦਿਨੁ ਆਵਨ ਲਾਗਾ ॥

4ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥

5ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥

6ਲਾਲਚ ਕਰੈ ਜੀਵਨ ਪਦ ਕਾਰਨ ਲੋਚਨ ਕਛੂ ਨ ਸੂਝੈ ॥੨॥

7ਕਹਤ ਕਬੀਰ ਸੁਨਹੁ ਰੇ ਪ੍ਰਾਨੀ ਛੋਡਹੁ ਮਨ ਕੇ ਭਰਮਾ ॥

8ਕੇਵਲ ਨਾਮੁ ਜਪਹੁ ਰੇ ਪ੍ਰਾਨੀ ਪਰਹੁ ਏਕ ਕੀ ਸਰਨਾਂ ॥੩॥੨॥

9ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

10ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

11ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

12ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

13ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

14ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

15ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥

16ਓਛੇ ਤਪ ਕਰਿ ਬਾਹੁਰਿ ਐਬੋ ॥੧॥

17ਕਿਆ ਮਾਂਗਉ ਕਿਛੁ ਥਿਰੁ ਨਾਹੀ ॥

18ਰਾਮ ਨਾਮ ਰਖੁ ਮਨ ਮਾਹੀ ॥੧॥ ਰਹਾਉ ॥

19ਸੋਭਾ ਰਾਜ ਬਿਭੈ ਬਡਿਆਈ ॥

20ਅੰਤਿ ਨ ਕਾਹੂ ਸੰਗ ਸਹਾਈ ॥੨॥

21ਪੁਤ੍ਰ ਕਲਤ੍ਰ ਲਛਮੀ ਮਾਇਆ ॥

22ਇਨ ਤੇ ਕਹੁ ਕਵਨੈ ਸੁਖੁ ਪਾਇਆ ॥੩॥

23ਕਹਤ ਕਬੀਰ ਅਵਰ ਨਹੀ ਕਾਮਾ ॥

24ਹਮਰੈ ਮਨ ਧਨ ਰਾਮ ਕੋ ਨਾਮਾ ॥੪॥੪॥

25ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

26ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

27ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

28ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

29ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

30ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

31ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

32ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

33ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

34ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

35ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ

36ੴ ਸਤਿਗੁਰ ਪ੍ਰਸਾਦਿ ॥

37ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥

38ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥੧॥

39ਹਮਰੋ ਕਰਤਾ ਰਾਮੁ ਸਨੇਹੀ ॥

40ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath