ਗੁਰੂ ਗ੍ਰੰਥ ਸਾਹਿਬ 693 · Raag Dhanaasree · Bhagat Naam Dev Ji
1ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
2ਬਾਰਹ ਜੋਜਨ ਛਤ੍ਰੁ ਚਲੈ ਥਾ ਦੇਹੀ ਗਿਰਝਨ ਖਾਈ ॥੨॥
3ਸਰਬ ਸੋੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
4ਕਹਾ ਭਇਓ ਦਰਿ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥੩॥
5ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
6ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥੪॥੧॥
7ਦਸ ਬੈਰਾਗਨਿ ਮੋਹਿ ਬਸਿ ਕੀਨੑੀ ਪੰਚਹੁ ਕਾ ਮਿਟ ਨਾਵਉ ॥
8ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥੧॥
9ਪਾਛੈ ਬਹੁਰਿ ਨ ਆਵਨੁ ਪਾਵਉ ॥
10ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥੧॥ ਰਹਾਉ ॥
11ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥
12ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥੨॥
13ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
14ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥੩॥
15ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥
16ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥੪॥੨॥
17ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
18ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੧॥
19ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥੧॥ ਰਹਾਉ ॥
20ਜਿਉ ਧਰਣੀ ਕਉ ਇੰਦ੍ਰੁ ਬਾਲਹਾ ਕੁਸਮ ਬਾਸੁ ਜੈਸੇ ਭਵਰਲਾ ॥
21ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੨॥
22ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
23ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੩॥
24ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
25ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥੪॥
26ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
27ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥੫॥੩॥
28ਪਹਿਲ ਪੁਰੀਏ ਪੁੰਡਰਕ ਵਨਾ ॥
29ਤਾ ਚੇ ਹੰਸਾ ਸਗਲੇ ਜਨਾਂ ॥
30ਕ੍ਰਿਸ੍ਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥੧॥
31ਪਹਿਲ ਪੁਰਸਾਬਿਰਾ ॥
32ਅਥੋਨ ਪੁਰਸਾਦਮਰਾ ॥
33ਅਸਗਾ ਅਸ ਉਸਗਾ ॥
34ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥੧॥ ਰਹਾਉ ॥
35ਨਾਚੰਤੀ ਗੋਪੀ ਜੰਨਾ ॥
36ਨਈਆ ਤੇ ਬੈਰੇ ਕੰਨਾ ॥
37ਤਰਕੁ ਨ ਚਾ ॥
38ਭ੍ਰਮੀਆ ਚਾ ॥
39ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath