ਗੁਰੂ ਗ੍ਰੰਥ ਸਾਹਿਬ 694 · Raag Dhanaasree · Bhagat Naam Dev Ji
1ਪਿੰਧੀ ਉਭਕਲੇ ਸੰਸਾਰਾ ॥
2ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
3ਤੂ ਕੁਨੁ ਰੇ ॥
4ਮੈ ਜੀ ॥ ਨਾਮਾ ॥ ਹੋ ਜੀ ॥
5ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
6ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
7ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
8ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
9ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
10ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
11ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
12ਧਨਾਸਰੀ ਭਗਤ ਰਵਿਦਾਸ ਜੀ ਕੀ
13ੴ ਸਤਿਗੁਰ ਪ੍ਰਸਾਦਿ ॥
14ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
15ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
16ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
17ਕਾਰਨ ਕਵਨ ਅਬੋਲ ॥ ਰਹਾਉ ॥
18ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥
19ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
20ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
21ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
22ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
23ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
24ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
25ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
26ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
27ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
28ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
29ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
30ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
31ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
32ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
33ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
34ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
35ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath