ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 695 · Raag Dhanaasree

1ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ

2ੴ ਸਤਿਗੁਰ ਪ੍ਰਸਾਦਿ ॥

3ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥

4ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥

5ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥

6ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥

7ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥

8ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥

9ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥

10ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥

11ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥

12ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥

13ਕਰਮ ਕਰਿ ਖਾਰੁ ਮਫੀਟਸਿ ਰੀ ॥੪॥

14ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥

15ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥

16ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥

17ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥

18ਸ੍ਰੀ ਸੈਣੁ ॥

19ਧੂਪ ਦੀਪ ਘ੍ਰਿਤ ਸਾਜਿ ਆਰਤੀ ॥

20ਵਾਰਨੇ ਜਾਉ ਕਮਲਾ ਪਤੀ ॥੧॥

21ਮੰਗਲਾ ਹਰਿ ਮੰਗਲਾ ॥ ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥

22ਊਤਮੁ ਦੀਅਰਾ ਨਿਰਮਲ ਬਾਤੀ ॥

23ਤੁਹਂੀ ਨਿਰੰਜਨੁ ਕਮਲਾ ਪਾਤੀ ॥੨॥

24ਰਾਮਾ ਭਗਤਿ ਰਾਮਾਨੰਦੁ ਜਾਨੈ ॥

25ਪੂਰਨ ਪਰਮਾਨੰਦੁ ਬਖਾਨੈ ॥੩॥

26ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥

27ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥

28ਪੀਪਾ ॥

29ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥

30ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥

31ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥

32ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥

33ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥

34ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥

35ਧੰਨਾ ॥

36ਗੋਪਾਲ ਤੇਰਾ ਆਰਤਾ ॥

37ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥

38ਦਾਲਿ ਸੀਧਾ ਮਾਗਉ ਘੀਉ ॥

39ਹਮਰਾ ਖੁਸੀ ਕਰੈ ਨਿਤ ਜੀਉ ॥

40ਪਨੑੀਆ ਛਾਦਨੁ ਨੀਕਾ ॥ ਅਨਾਜੁ ਮਗਉ ਸਤ ਸੀ ਕਾ ॥੧॥

41ਗਊ ਭੈਸ ਮਗਉ ਲਾਵੇਰੀ ॥

42ਇਕ ਤਾਜਨਿ ਤੁਰੀ ਚੰਗੇਰੀ ॥

43ਘਰ ਕੀ ਗੀਹਨਿ ਚੰਗੀ ॥

44ਜਨੁ ਧੰਨਾ ਲੇਵੈ ਮੰਗੀ ॥੨॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath