ਗੁਰੂ ਗ੍ਰੰਥ ਸਾਹਿਬ 697 · Raag Jaithsree
1ਜੈਤਸਰੀ ਮਃ ੪ ॥
2ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
3ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥
4ਮੇਰਾ ਮਨੁ ਆਲਸੀਆ ਉਘਲਾਨਾ ॥
5ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥
6ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥
7ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥
8ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥
9ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥
10ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥
11ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥
12ਜੈਤਸਰੀ ਮਹਲਾ ੪ ॥
13ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ ਹਰਿ ਰਸਕਿ ਰਸਕਿ ਫਲ ਲਾਗਿਬਾ ॥
14ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ ਗੁਰ ਬਚਨੀ ਬਿਸੁ ਹਰਿ ਕਾਢਿਬਾ ॥੧॥
15ਮੇਰਾ ਮਨੁ ਰਾਮ ਨਾਮ ਰਸਿ ਲਾਗਿਬਾ ॥
16ਹਰਿ ਕੀਏ ਪਤਿਤ ਪਵਿਤ੍ਰ ਮਿਲਿ ਸਾਧ ਗੁਰ ਹਰਿ ਨਾਮੈ ਹਰਿ ਰਸੁ ਚਾਖਿਬਾ ॥ ਰਹਾਉ ॥
17ਧਨੁ ਧਨੁ ਵਡਭਾਗ ਮਿਲਿਓ ਗੁਰੁ ਸਾਧੂ ਮਿਲਿ ਸਾਧੂ ਲਿਵ ਉਨਮਨਿ ਲਾਗਿਬਾ ॥
18ਤ੍ਰਿਸਨਾ ਅਗਨਿ ਬੁਝੀ ਸਾਂਤਿ ਪਾਈ ਹਰਿ ਨਿਰਮਲ ਨਿਰਮਲ ਗੁਨ ਗਾਇਬਾ ॥੨॥
19ਤਿਨ ਕੇ ਭਾਗ ਖੀਨ ਧੁਰਿ ਪਾਏ ਜਿਨ ਸਤਿਗੁਰ ਦਰਸੁ ਨ ਪਾਇਬਾ ॥
20ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥
21ਹਰਿ ਦੇਹੁ ਬਿਮਲ ਮਤਿ ਗੁਰ ਸਾਧ ਪਗ ਸੇਵਹ ਹਮ ਹਰਿ ਮੀਠ ਲਗਾਇਬਾ ॥
22ਜਨੁ ਨਾਨਕੁ ਰੇਣ ਸਾਧ ਪਗ ਮਾਗੈ ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥
23ਜੈਤਸਰੀ ਮਹਲਾ ੪ ॥
24ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
25ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
26ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
27ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
28ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥
29ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
30ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥
31ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath