ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 698 · Raag Jaithsree · Guru Raam Daas Ji

1ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥

2ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

3ਜੈਤਸਰੀ ਮਹਲਾ ੪ ॥

4ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥

5ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥

6ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥

7ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥

8ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥

9ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥

10ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥

11ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥

12ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥

13ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥

14ਜੈਤਸਰੀ ਮਹਲਾ ੪ ਘਰੁ ੨

15ੴ ਸਤਿਗੁਰ ਪ੍ਰਸਾਦਿ ॥

16ਹਰਿ ਹਰਿ ਸਿਮਰਹੁ ਅਗਮ ਅਪਾਰਾ ॥

17ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥

18ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥

19ਹਰਿ ਗੁਣ ਗਾਵਹੁ ਮੀਤ ਹਮਾਰੇ ॥

20ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥

21ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥

22ਮਧੁਸੂਦਨ ਹਰਿ ਮਾਧੋ ਪ੍ਰਾਨਾ ॥

23ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥

24ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥

25ਹਰਿ ਹਰਿ ਨਾਮੁ ਸਦਾ ਸੁਖਦਾਤਾ ॥

26ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥

27ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥

28ਜੈਤਸਰੀ ਮਃ ੪ ॥

29ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥

30ਗੁਰਮੁਖਿ ਨਾਮੁ ਸਦਾ ਲੈ ਲਾਹਾ ॥

31ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥

32ਹਰਿ ਹਰਿ ਨਾਮੁ ਦਇਆਲੁ ਧਿਆਹਾ ॥

33ਹਰਿ ਕੈ ਰੰਗਿ ਸਦਾ ਗੁਣ ਗਾਹਾ ॥

34ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥

35ਆਉ ਸਖੀ ਹਰਿ ਮੇਲਿ ਮਿਲਾਹਾ ॥

36ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath