ਗੁਰੂ ਗ੍ਰੰਥ ਸਾਹਿਬ 699 · Raag Jaithsree · Guru Raam Daas Ji
1ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓੁਮਾਹਾ ਰਾਮ ॥੩॥
2ਕਰਿ ਕੀਰਤਿ ਜਸੁ ਅਗਮ ਅਥਾਹਾ ॥
3ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥
4ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥
5ਜੈਤਸਰੀ ਮਃ ੪ ॥
6ਰਸਿ ਰਸਿ ਰਾਮੁ ਰਸਾਲੁ ਸਲਾਹਾ ॥
7ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥
8ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓੁਮਾਹਾ ਰਾਮ ॥੧॥
9ਹਰਿ ਹਰਿ ਗੁਣ ਗੋਵਿੰਦ ਜਪਾਹਾ ॥
10ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥
11ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥
12ਨਾਮੁ ਰਤਨੁ ਹਰਿ ਨਾਮੁ ਜਪਾਹਾ ॥
13ਹਰਿ ਗੁਣ ਗਾਇ ਸਦਾ ਲੈ ਲਾਹਾ ॥
14ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥
15ਜਪਿ ਜਗਦੀਸੁ ਜਪਉ ਮਨ ਮਾਹਾ ॥
16ਹਰਿ ਹਰਿ ਜਗੰਨਾਥੁ ਜਗਿ ਲਾਹਾ ॥
17ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥
18ਜੈਤਸਰੀ ਮਹਲਾ ੪ ॥
19ਆਪੇ ਜੋਗੀ ਜੁਗਤਿ ਜੁਗਾਹਾ ॥
20ਆਪੇ ਨਿਰਭਉ ਤਾੜੀ ਲਾਹਾ ॥
21ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥
22ਆਪੇ ਦੀਪ ਲੋਅ ਦੀਪਾਹਾ ॥
23ਆਪੇ ਸਤਿਗੁਰੁ ਸਮੁੰਦੁ ਮਥਾਹਾ ॥
24ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥
25ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥
26ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥
27ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥
28ਆਪੇ ਵਡ ਦਾਣਾ ਵਡ ਸਾਹਾ ॥
29ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥
30ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥
31ਜੈਤਸਰੀ ਮਹਲਾ ੪ ॥
32ਮਿਲਿ ਸਤਸੰਗਤਿ ਸੰਗਿ ਗੁਰਾਹਾ ॥
33ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥
34ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥
35ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥
36ਕਰਿ ਕਿਰਪਾ ਸਤਿਗੁਰੂ ਮਿਲਾਹਾ ॥
37ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥
38ਸਭਿ ਤੀਰਥ ਵਰਤ ਜਗ ਪੁੰਨ ਤੋੁਲਾਹਾ ॥
39ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥
40ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓੁਮਾਹਾ ਰਾਮ ॥੩॥
41ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥
42ਕਿਲਵਿਖ ਮੈਲੁ ਪਾਪ ਧੋਵਾਹਾ ॥
43ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath