ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 69 · Siree Raag

1ਸਿਰੀਰਾਗੁ ਮਹਲਾ ੩ ॥

2ਸਤਿਗੁਰਿ ਮਿਲਿਐ ਫੇਰੁ ਨ ਪਵੈ ਜਨਮ ਮਰਣ ਦੁਖੁ ਜਾਇ ॥

3ਪੂਰੈ ਸਬਦਿ ਸਭ ਸੋਝੀ ਹੋਈ ਹਰਿ ਨਾਮੈ ਰਹੈ ਸਮਾਇ ॥੧॥

4ਮਨ ਮੇਰੇ ਸਤਿਗੁਰ ਸਿਉ ਚਿਤੁ ਲਾਇ ॥

5ਨਿਰਮਲੁ ਨਾਮੁ ਸਦ ਨਵਤਨੋ ਆਪਿ ਵਸੈ ਮਨਿ ਆਇ ॥੧॥ ਰਹਾਉ ॥

6ਹਰਿ ਜੀਉ ਰਾਖਹੁ ਅਪੁਨੀ ਸਰਣਾਈ ਜਿਉ ਰਾਖਹਿ ਤਿਉ ਰਹਣਾ ॥

7ਗੁਰ ਕੈ ਸਬਦਿ ਜੀਵਤੁ ਮਰੈ ਗੁਰਮੁਖਿ ਭਵਜਲੁ ਤਰਣਾ ॥੨॥

8ਵਡੈ ਭਾਗਿ ਨਾਉ ਪਾਈਐ ਗੁਰਮਤਿ ਸਬਦਿ ਸੁਹਾਈ ॥

9ਆਪੇ ਮਨਿ ਵਸਿਆ ਪ੍ਰਭੁ ਕਰਤਾ ਸਹਜੇ ਰਹਿਆ ਸਮਾਈ ॥੩॥

10ਇਕਨਾ ਮਨਮੁਖਿ ਸਬਦੁ ਨ ਭਾਵੈ ਬੰਧਨਿ ਬੰਧਿ ਭਵਾਇਆ ॥

11ਲਖ ਚਉਰਾਸੀਹ ਫਿਰਿ ਫਿਰਿ ਆਵੈ ਬਿਰਥਾ ਜਨਮੁ ਗਵਾਇਆ ॥੪॥

12ਭਗਤਾ ਮਨਿ ਆਨੰਦੁ ਹੈ ਸਚੈ ਸਬਦਿ ਰੰਗਿ ਰਾਤੇ ॥

13ਅਨਦਿਨੁ ਗੁਣ ਗਾਵਹਿ ਸਦ ਨਿਰਮਲ ਸਹਜੇ ਨਾਮਿ ਸਮਾਤੇ ॥੫॥

14ਗੁਰਮੁਖਿ ਅੰਮ੍ਰਿਤ ਬਾਣੀ ਬੋਲਹਿ ਸਭ ਆਤਮ ਰਾਮੁ ਪਛਾਣੀ ॥

15ਏਕੋ ਸੇਵਨਿ ਏਕੁ ਅਰਾਧਹਿ ਗੁਰਮੁਖਿ ਅਕਥ ਕਹਾਣੀ ॥੬॥

16ਸਚਾ ਸਾਹਿਬੁ ਸੇਵੀਐ ਗੁਰਮੁਖਿ ਵਸੈ ਮਨਿ ਆਇ ॥

17ਸਦਾ ਰੰਗਿ ਰਾਤੇ ਸਚ ਸਿਉ ਅਪੁਨੀ ਕਿਰਪਾ ਕਰੇ ਮਿਲਾਇ ॥੭॥

18ਆਪੇ ਕਰੇ ਕਰਾਏ ਆਪੇ ਇਕਨਾ ਸੁਤਿਆ ਦੇਇ ਜਗਾਇ ॥

19ਆਪੇ ਮੇਲਿ ਮਿਲਾਇਦਾ ਨਾਨਕ ਸਬਦਿ ਸਮਾਇ ॥੮॥੭॥੨੪॥

20ਸਿਰੀਰਾਗੁ ਮਹਲਾ ੩ ॥

21ਸਤਿਗੁਰਿ ਸੇਵਿਐ ਮਨੁ ਨਿਰਮਲਾ ਭਏ ਪਵਿਤੁ ਸਰੀਰ ॥

22ਮਨਿ ਆਨੰਦੁ ਸਦਾ ਸੁਖੁ ਪਾਇਆ ਭੇਟਿਆ ਗਹਿਰ ਗੰਭੀਰੁ ॥

23ਸਚੀ ਸੰਗਤਿ ਬੈਸਣਾ ਸਚਿ ਨਾਮਿ ਮਨੁ ਧੀਰ ॥੧॥

24ਮਨ ਰੇ ਸਤਿਗੁਰੁ ਸੇਵਿ ਨਿਸੰਗੁ ॥

25ਸਤਿਗੁਰੁ ਸੇਵਿਐ ਹਰਿ ਮਨਿ ਵਸੈ ਲਗੈ ਨ ਮੈਲੁ ਪਤੰਗੁ ॥੧॥ ਰਹਾਉ ॥

26ਸਚੈ ਸਬਦਿ ਪਤਿ ਊਪਜੈ ਸਚੇ ਸਚਾ ਨਾਉ ॥

27ਜਿਨੀ ਹਉਮੈ ਮਾਰਿ ਪਛਾਣਿਆ ਹਉ ਤਿਨ ਬਲਿਹਾਰੈ ਜਾਉ ॥

28ਮਨਮੁਖ ਸਚੁ ਨ ਜਾਣਨੀ ਤਿਨ ਠਉਰ ਨ ਕਤਹੂ ਥਾਉ ॥੨॥

29ਸਚੁ ਖਾਣਾ ਸਚੁ ਪੈਨਣਾ ਸਚੇ ਹੀ ਵਿਚਿ ਵਾਸੁ ॥

30ਸਦਾ ਸਚਾ ਸਾਲਾਹਣਾ ਸਚੈ ਸਬਦਿ ਨਿਵਾਸੁ ॥

31ਸਭੁ ਆਤਮ ਰਾਮੁ ਪਛਾਣਿਆ ਗੁਰਮਤੀ ਨਿਜ ਘਰਿ ਵਾਸੁ ॥੩॥

32ਸਚੁ ਵੇਖਣੁ ਸਚੁ ਬੋਲਣਾ ਤਨੁ ਮਨੁ ਸਚਾ ਹੋਇ ॥

33ਸਚੀ ਸਾਖੀ ਉਪਦੇਸੁ ਸਚੁ ਸਚੇ ਸਚੀ ਸੋਇ ॥

34ਜਿੰਨੀ ਸਚੁ ਵਿਸਾਰਿਆ ਸੇ ਦੁਖੀਏ ਚਲੇ ਰੋਇ ॥੪॥

35ਸਤਿਗੁਰੁ ਜਿਨੀ ਨ ਸੇਵਿਓ ਸੇ ਕਿਤੁ ਆਏ ਸੰਸਾਰਿ ॥

36ਜਮ ਦਰਿ ਬਧੇ ਮਾਰੀਅਹਿ ਕੂਕ ਨ ਸੁਣੈ ਪੂਕਾਰ ॥

37ਬਿਰਥਾ ਜਨਮੁ ਗਵਾਇਆ ਮਰਿ ਜੰਮਹਿ ਵਾਰੋ ਵਾਰ ॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath