ਗੁਰੂ ਗ੍ਰੰਥ ਸਾਹਿਬ 6 · Jap · Guru Nanak Dev Ji
1ਆਖਹਿ ਗੋਪੀ ਤੈ ਗੋਵਿੰਦ ॥
2ਆਖਹਿ ਈਸਰ ਆਖਹਿ ਸਿਧ ॥
3ਆਖਹਿ ਕੇਤੇ ਕੀਤੇ ਬੁਧ ॥
4ਆਖਹਿ ਦਾਨਵ ਆਖਹਿ ਦੇਵ ॥
5ਆਖਹਿ ਸੁਰਿ ਨਰ ਮੁਨਿ ਜਨ ਸੇਵ ॥
6ਕੇਤੇ ਆਖਹਿ ਆਖਣਿ ਪਾਹਿ ॥
7ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
8ਏਤੇ ਕੀਤੇ ਹੋਰਿ ਕਰੇਹਿ ॥
9ਤਾ ਆਖਿ ਨ ਸਕਹਿ ਕੇਈ ਕੇਇ ॥
10ਜੇਵਡੁ ਭਾਵੈ ਤੇਵਡੁ ਹੋਇ ॥
11ਨਾਨਕ ਜਾਣੈ ਸਾਚਾ ਸੋਇ ॥
12ਜੇ ਕੋ ਆਖੈ ਬੋਲੁਵਿਗਾੜੁ ॥
13ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥
14ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
15ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
16ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
17ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
18ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
19ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
20ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
21ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
22ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
23ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
24ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
25ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
26ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
27ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
28ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
29ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
30ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
31ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
32ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
33ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
34ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
35ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥
36ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
37ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
38ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
39ਆਦੇਸੁ ਤਿਸੈ ਆਦੇਸੁ ॥
40ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥
41ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
42ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
43ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath