ਗੁਰੂ ਗ੍ਰੰਥ ਸਾਹਿਬ 700 · Raag Jaithsree
1ਜੈਤਸਰੀ ਮਹਲਾ ੫ ਘਰੁ ੩
2ੴ ਸਤਿਗੁਰ ਪ੍ਰਸਾਦਿ ॥
3ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥
4ਜਿਸੁ ਹੋਇ ਕ੍ਰਿਪਾਲੁ ਸੋਈ ਬਿਧਿ ਬੂਝੈ ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥
5ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥
6ਮੁਕਤਿ ਮਾਲ ਕਨਿਕ ਲਾਲ ਹੀਰਾ ਮਨ ਰੰਜਨ ਕੀ ਮਾਇਆ ॥
7ਹਾ ਹਾ ਕਰਤ ਬਿਹਾਨੀ ਅਵਧਹਿ ਤਾ ਮਹਿ ਸੰਤੋਖੁ ਨ ਪਾਇਆ ॥੨॥
8ਹਸਤਿ ਰਥ ਅਸ੍ਵ ਪਵਨ ਤੇਜ ਧਣੀ ਭੂਮਨ ਚਤੁਰਾਂਗਾ ॥
9ਸੰਗਿ ਨ ਚਾਲਿਓ ਇਨ ਮਹਿ ਕਛੂਐ ਊਠਿ ਸਿਧਾਇਓ ਨਾਂਗਾ ॥੩॥
10ਹਰਿ ਕੇ ਸੰਤ ਪ੍ਰਿਅ ਪ੍ਰੀਤਮ ਪ੍ਰਭ ਕੇ ਤਾ ਕੈ ਹਰਿ ਹਰਿ ਗਾਈਐ ॥
11ਨਾਨਕ ਈਹਾ ਸੁਖੁ ਆਗੈ ਮੁਖ ਊਜਲ ਸੰਗਿ ਸੰਤਨ ਕੈ ਪਾਈਐ ॥੪॥੧॥
12ਜੈਤਸਰੀ ਮਹਲਾ ੫ ਘਰੁ ੩ ਦੁਪਦੇ
13ੴ ਸਤਿਗੁਰ ਪ੍ਰਸਾਦਿ ॥
14ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
15ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥
16ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥
17ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥
18ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥
19ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥
20ਜੈਤਸਰੀ ਮਃ ੫ ॥
21ਧੀਰਉ ਸੁਨਿ ਧੀਰਉ ਪ੍ਰਭ ਕਉ ॥੧॥ ਰਹਾਉ ॥
22ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ ਨੀਰਉ ਪੇਖਿ ਪ੍ਰਭ ਕਉ ਨੀਰਉ ॥੧॥
23ਬੇਸੁਮਾਰ ਬੇਅੰਤੁ ਬਡ ਦਾਤਾ ਮਨਹਿ ਗਹੀਰਉ ਪੇਖਿ ਪ੍ਰਭ ਕਉ ॥੨॥
24ਜੋ ਚਾਹਉ ਸੋਈ ਸੋਈ ਪਾਵਉ ਆਸਾ ਮਨਸਾ ਪੂਰਉ ਜਪਿ ਪ੍ਰਭ ਕਉ ॥੩॥
25ਗੁਰ ਪ੍ਰਸਾਦਿ ਨਾਨਕ ਮਨਿ ਵਸਿਆ ਦੂਖਿ ਨ ਕਬਹੂ ਝੂਰਉ ਬੁਝਿ ਪ੍ਰਭ ਕਉ ॥੪॥੨॥੩॥
26ਜੈਤਸਰੀ ਮਹਲਾ ੫ ॥
27ਲੋੜੀਦੜਾ ਸਾਜਨੁ ਮੇਰਾ ॥
28ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥
29ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥
30ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥
31ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥
32ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath