ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 701 · Raag Jaithsree

1ਜੈਤਸਰੀ ਮਹਲਾ ੫ ਘਰੁ ੪ ਦੁਪਦੇ

2ੴ ਸਤਿਗੁਰ ਪ੍ਰਸਾਦਿ ॥

3ਅਬ ਮੈ ਸੁਖੁ ਪਾਇਓ ਗੁਰ ਆਗੵਿ ॥

4ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥

5ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥

6ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥

7ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥

8ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥

9ਜੈਤਸਰੀ ਮਹਲਾ ੫ ॥

10ਮਨ ਮਹਿ ਸਤਿਗੁਰ ਧਿਆਨੁ ਧਰਾ ॥

11ਦ੍ਰਿੜਿੑਓ ਗਿਆਨੁ ਮੰਤ੍ਰੁ ਹਰਿ ਨਾਮਾ ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥

12ਕਾਲ ਜਾਲ ਅਰੁ ਮਹਾ ਜੰਜਾਲਾ ਛੁਟਕੇ ਜਮਹਿ ਡਰਾ ॥

13ਆਇਓ ਦੁਖ ਹਰਣ ਸਰਣ ਕਰੁਣਾਪਤਿ ਗਹਿਓ ਚਰਣ ਆਸਰਾ ॥੧॥

14ਨਾਵ ਰੂਪ ਭਇਓ ਸਾਧਸੰਗੁ ਭਵ ਨਿਧਿ ਪਾਰਿ ਪਰਾ ॥

15ਅਪਿਉ ਪੀਓ ਗਤੁ ਥੀਓ ਭਰਮਾ ਕਹੁ ਨਾਨਕ ਅਜਰੁ ਜਰਾ ॥੨॥੨॥੬॥

16ਜੈਤਸਰੀ ਮਹਲਾ ੫ ॥

17ਜਾ ਕਉ ਭਏ ਗੋਵਿੰਦ ਸਹਾਈ ॥

18ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥

19ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥

20ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥

21ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥

22ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥

23ਜੈਤਸਰੀ ਮਹਲਾ ੫ ॥

24ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥

25ਅਗਿਆਨ ਮੋਹ ਮਗਨ ਮਹਾ ਪ੍ਰਾਨੀ ਅੰਧਿਆਰੇ ਮਹਿ ਦੀਪ ॥੧॥ ਰਹਾਉ ॥

26ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ ਚਰਨ ਕਮਲ ਆਨੂਪ ॥

27ਅਨਿਕ ਬਾਰ ਕਰਉ ਤਿਹ ਬੰਦਨ ਮਨਹਿ ਚਰ੍ਹਾਵਉ ਧੂਪ ॥੧॥

28ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ ਦ੍ਰਿੜੑੁ ਕਰਿ ਗਹੀ ਤੁਮੑਾਰੀ ਲੂਕ ॥

29ਕਾਢਿ ਲੇਹੁ ਨਾਨਕ ਅਪੁਨੇ ਕਉ ਸੰਸਾਰ ਪਾਵਕ ਕੇ ਕੂਪ ॥੨॥੪॥੮॥

30ਜੈਤਸਰੀ ਮਹਲਾ ੫ ॥

31ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥

32ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥

33ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥

34ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥

35ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮੑਰੀ ਓਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath