ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 702 · Raag Jaithsree · Guru Arjan Dev Ji

1ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥

2ਜੈਤਸਰੀ ਮਹਲਾ ੫ ॥

3ਚਾਤ੍ਰਿਕ ਚਿਤਵਤ ਬਰਸਤ ਮੇਂਹ ॥

4ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥

5ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥

6ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥

7ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥

8ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥

9ਜੈਤਸਰੀ ਮਹਲਾ ੫ ॥

10ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥

11ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥

12ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥

13ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮੑਾਰੀ ॥੧॥

14ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥

15ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥

16ਜੈਤਸਰੀ ਮਹਲਾ ੫ ॥

17ਆਏ ਅਨਿਕ ਜਨਮ ਭ੍ਰਮਿ ਸਰਣੀ ॥

18ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

19ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥

20ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥

21ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥

22ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

23ਜੈਤਸਰੀ ਮਹਲਾ ੫ ॥

24ਹਰਿ ਜਨ ਸਿਮਰਹੁ ਹਿਰਦੈ ਰਾਮ ॥

25ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥

26ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥

27ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥

28ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥

29ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥

30ਜੈਤਸਰੀ ਮਹਲਾ ੯

31ੴ ਸਤਿਗੁਰ ਪ੍ਰਸਾਦਿ ॥

32ਭੂਲਿਓ ਮਨੁ ਮਾਇਆ ਉਰਝਾਇਓ ॥

33ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥

34ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥

35ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath