ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 703 · Raag Jaithsree · Guru Tegh Bahaadur Ji

1ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥

2ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

3ਜੈਤਸਰੀ ਮਹਲਾ ੯ ॥

4ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥

5ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥

6ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥

7ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥

8ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥

9ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥

10ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥

11ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

12ਜੈਤਸਰੀ ਮਹਲਾ ੯ ॥

13ਮਨ ਰੇ ਸਾਚਾ ਗਹੋ ਬਿਚਾਰਾ ॥

14ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥

15ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥

16ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥

17ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥

18ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥

19ਜੈਤਸਰੀ ਮਹਲਾ ੫ ਛੰਤ ਘਰੁ ੧

20ੴ ਸਤਿਗੁਰ ਪ੍ਰਸਾਦਿ ॥

21ਸਲੋਕ ॥

22ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥

23ਖੋਲਿੑ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥

24ਛੰਤ ॥

25ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥

26ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥

27ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥

28ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥

29ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥

30ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥

31ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥

32ਯਾਰ ਵੇ ਹਿਕ ਡੂੰ ਹਿਕ ਚਾੜੈ ਹਉ ਕਿਸੁ ਚਿਤੇਹੀਆ ॥

33ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥

34ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥

35ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥

36ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥

37ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath