ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 704 · Raag Jaithsree · Guru Arjan Dev Ji

1ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥

2ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥

3ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥

4ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥

5ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥

6ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥

7ਵਰੁ ਲੋੜੀਦਾ ਆਇਆ ਵਜੀ ਵਾਧਾਈ ॥

8ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥

9ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥

10ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥

11ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥

12ਜੈਤਸਰੀ ਮਹਲਾ ੫ ਘਰੁ ੨ ਛੰਤ

13ੴ ਸਤਿਗੁਰ ਪ੍ਰਸਾਦਿ ॥

14ਸਲੋਕੁ ॥

15ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

16ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥

17ਛੰਤੁ ॥

18ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥

19ਕੇਤੇ ਗਨਉ ਅਸੰਖ ਅਵਗਣ ਮੇਰਿਆ ॥

20ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥

21ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥

22ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥

23ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

24ਸਲੋਕੁ ॥

25ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥

26ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥

27ਛੰਤੁ ॥

28ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥

29ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥

30ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥

31ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥

32ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥

33ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥

34ਸਲੋਕੁ ॥

35ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥

36ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥

37ਛੰਤੁ ॥

38ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥

39ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥

40ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥

41ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥

42ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥

43ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath