ਗੁਰੂ ਗ੍ਰੰਥ ਸਾਹਿਬ 705 · Raag Jaithsree
1ਸਲੋਕੁ ॥
2ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥
3ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥
4ਛੰਤੁ ॥
5ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥
6ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥
7ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥
8ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥
9ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥
10ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
11ਜੈਤਸਰੀ ਛੰਤ ਮਃ ੫ ॥
12ਪਾਧਾਣੂ ਸੰਸਾਰੁ ਗਾਰਬਿ ਅਟਿਆ ॥
13ਕਰਤੇ ਪਾਪ ਅਨੇਕ ਮਾਇਆ ਰੰਗ ਰਟਿਆ ॥
14ਲੋਭਿ ਮੋਹਿ ਅਭਿਮਾਨਿ ਬੂਡੇ ਮਰਣੁ ਚੀਤਿ ਨ ਆਵਏ ॥
15ਪੁਤ੍ਰ ਮਿਤ੍ਰ ਬਿਉਹਾਰ ਬਨਿਤਾ ਏਹ ਕਰਤ ਬਿਹਾਵਏ ॥
16ਪੁਜਿ ਦਿਵਸ ਆਏ ਲਿਖੇ ਮਾਏ ਦੁਖੁ ਧਰਮ ਦੂਤਹ ਡਿਠਿਆ ॥
17ਕਿਰਤ ਕਰਮ ਨ ਮਿਟੈ ਨਾਨਕ ਹਰਿ ਨਾਮ ਧਨੁ ਨਹੀ ਖਟਿਆ ॥੧॥
18ਉਦਮ ਕਰਹਿ ਅਨੇਕ ਹਰਿ ਨਾਮੁ ਨ ਗਾਵਹੀ ॥
19ਭਰਮਹਿ ਜੋਨਿ ਅਸੰਖ ਮਰਿ ਜਨਮਹਿ ਆਵਹੀ ॥
20ਪਸੂ ਪੰਖੀ ਸੈਲ ਤਰਵਰ ਗਣਤ ਕਛੂ ਨ ਆਵਏ ॥
21ਬੀਜੁ ਬੋਵਸਿ ਭੋਗ ਭੋਗਹਿ ਕੀਆ ਅਪਣਾ ਪਾਵਏ ॥
22ਰਤਨ ਜਨਮੁ ਹਾਰੰਤ ਜੂਐ ਪ੍ਰਭੂ ਆਪਿ ਨ ਭਾਵਹੀ ॥
23ਬਿਨਵੰਤਿ ਨਾਨਕ ਭਰਮਹਿ ਭ੍ਰਮਾਏ ਖਿਨੁ ਏਕੁ ਟਿਕਣੁ ਨ ਪਾਵਹੀ ॥੨॥
24ਜੋਬਨੁ ਗਇਆ ਬਿਤੀਤਿ ਜਰੁ ਮਲਿ ਬੈਠੀਆ ॥
25ਕਰ ਕੰਪਹਿ ਸਿਰੁ ਡੋਲ ਨੈਣ ਨ ਡੀਠਿਆ ॥
26ਨਹ ਨੈਣ ਦੀਸੈ ਬਿਨੁ ਭਜਨ ਈਸੈ ਛੋਡਿ ਮਾਇਆ ਚਾਲਿਆ ॥
27ਕਹਿਆ ਨ ਮਾਨਹਿ ਸਿਰਿ ਖਾਕੁ ਛਾਨਹਿ ਜਿਨ ਸੰਗਿ ਮਨੁ ਤਨੁ ਜਾਲਿਆ ॥
28ਸ੍ਰੀਰਾਮ ਰੰਗ ਅਪਾਰ ਪੂਰਨ ਨਹ ਨਿਮਖ ਮਨ ਮਹਿ ਵੂਠਿਆ ॥
29ਬਿਨਵੰਤਿ ਨਾਨਕ ਕੋਟਿ ਕਾਗਰ ਬਿਨਸ ਬਾਰ ਨ ਝੂਠਿਆ ॥੩॥
30ਚਰਨ ਕਮਲ ਸਰਣਾਇ ਨਾਨਕੁ ਆਇਆ ॥
31ਦੁਤਰੁ ਭੈ ਸੰਸਾਰੁ ਪ੍ਰਭਿ ਆਪਿ ਤਰਾਇਆ ॥
32ਮਿਲਿ ਸਾਧਸੰਗੇ ਭਜੇ ਸ੍ਰੀਧਰ ਕਰਿ ਅੰਗੁ ਪ੍ਰਭ ਜੀ ਤਾਰਿਆ ॥
33ਹਰਿ ਮਾਨਿ ਲੀਏ ਨਾਮ ਦੀਏ ਅਵਰੁ ਕਛੁ ਨ ਬੀਚਾਰਿਆ ॥
34ਗੁਣ ਨਿਧਾਨ ਅਪਾਰ ਠਾਕੁਰ ਮਨਿ ਲੋੜੀਦਾ ਪਾਇਆ ॥
35ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥
36ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
37ੴ ਸਤਿਗੁਰ ਪ੍ਰਸਾਦਿ ॥
38ਸਲੋਕ ॥
39ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥
40ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath