ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 707 · Raag Jaithsree · Guru Arjan Dev Ji

1ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥

2ਪਉੜੀ ॥

3ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥

4ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥

5ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥

6ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥

7ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥

8ਸਲੋਕ ॥

9ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥

10ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥

11ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥

12ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥

13ਪਉੜੀ ॥

14ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥

15ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥

16ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥

17ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥

18ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥

19ਸਲੋਕ ॥

20ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥

21ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥

22ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥

23ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥

24ਪਉੜੀ ॥

25ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥

26ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥

27ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥

28ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥

29ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥

30ਸਲੋਕ ॥

31ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥

32ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥

33ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥

34ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥

35ਪਉੜੀ ॥

36ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥

37ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥

38ਆਰਜਾ ਗਈ ਵਿਹਾਇ ਧੰਧੈ ਧਾਇਆ ॥

39ਪੂਰਨ ਭਏ ਨ ਕਾਮ ਮੋਹਿਆ ਮਾਇਆ ॥

40ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥

41ਸਲੋਕ ॥

42ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥

43ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥

44ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥

45ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥

46ਪਉੜੀ ॥

47ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥

48ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath