ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 708 · Raag Jaithsree · Guru Arjan Dev Ji

1ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥

2ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥

3ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥

4ਸਲੋਕ ॥

5ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥

6ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥

7ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥

8ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥

9ਪਉੜੀ ॥

10ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥

11ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥

12ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥

13ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥

14ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

15ਸਲੋਕ ॥

16ਨਚ ਰਾਜ ਸੁਖ ਮਿਸਟੰ ਨਚ ਭੋਗ ਰਸ ਮਿਸਟੰ ਨਚ ਮਿਸਟੰ ਸੁਖ ਮਾਇਆ ॥

17ਮਿਸਟੰ ਸਾਧਸੰਗਿ ਹਰਿ ਨਾਨਕ ਦਾਸ ਮਿਸਟੰ ਪ੍ਰਭ ਦਰਸਨੰ ॥੧॥

18ਲਗੜਾ ਸੋ ਨੇਹੁ ਮੰਨ ਮਝਾਹੂ ਰਤਿਆ ॥

19ਵਿਧੜੋ ਸਚ ਥੋਕਿ ਨਾਨਕ ਮਿਠੜਾ ਸੋ ਧਣੀ ॥੨॥

20ਪਉੜੀ ॥

21ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥

22ਆਨ ਸੁਆਦ ਸਭਿ ਫੀਕਿਆ ਕਰਿ ਨਿਰਨਉ ਡੀਠਾ ॥

23ਅਗਿਆਨੁ ਭਰਮੁ ਦੁਖੁ ਕਟਿਆ ਗੁਰ ਭਏ ਬਸੀਠਾ ॥

24ਚਰਨ ਕਮਲ ਮਨੁ ਬੇਧਿਆ ਜਿਉ ਰੰਗੁ ਮਜੀਠਾ ॥

25ਜੀਉ ਪ੍ਰਾਣ ਤਨੁ ਮਨੁ ਪ੍ਰਭੂ ਬਿਨਸੇ ਸਭਿ ਝੂਠਾ ॥੧੧॥

26ਸਲੋਕ ॥

27ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥

28ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥

29ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥

30ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥

31ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥

32ਪਉੜੀ ॥

33ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥

34ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥

35ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥

36ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥

37ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥

38ਸਲੋਕ ॥

39ਚਿਤਵੰਤਿ ਚਰਨ ਕਮਲੰ ਸਾਸਿ ਸਾਸਿ ਅਰਾਧਨਹ ॥

40ਨਹ ਬਿਸਰੰਤਿ ਨਾਮ ਅਚੁਤ ਨਾਨਕ ਆਸ ਪੂਰਨ ਪਰਮੇਸੁਰਹ ॥੧॥

41ਸੀਤੜਾ ਮੰਨ ਮੰਝਾਹਿ ਪਲਕ ਨ ਥੀਵੈ ਬਾਹਰਾ ॥

42ਨਾਨਕ ਆਸੜੀ ਨਿਬਾਹਿ ਸਦਾ ਪੇਖੰਦੋ ਸਚੁ ਧਣੀ ॥੨॥

43ਪਉੜੀ ॥

44ਆਸਾਵੰਤੀ ਆਸ ਗੁਸਾਈ ਪੂਰੀਐ ॥

45ਮਿਲਿ ਗੋਪਾਲ ਗੋਬਿੰਦ ਨ ਕਬਹੂ ਝੂਰੀਐ ॥

46ਦੇਹੁ ਦਰਸੁ ਮਨਿ ਚਾਉ ਲਹਿ ਜਾਹਿ ਵਿਸੂਰੀਐ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath